Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:57 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਸਟ ਨੇ 7 ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ : 30 ਵਿਧਾਇਕਾਂ ਨੇ ਵੀ ਭਰੀ ਹਾਜਰੀ

ਬਰਸਟ ਨੇ 7 ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਮੰਡੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ : 30 ਵਿਧਾਇਕਾਂ ਨੇ ਵੀ ਭਰੀ ਹਾਜਰੀ

– ਭਾਜਪਾ ਆਪਣੀਆਂ ਏਜੰਸੀਆਂ ਰਾਹੀਂ ਪੰਜਾਬ ਨੂੰ ਡਿਸਟਰਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ : ਹਰਚੰਦ ਬਰਸਟ

– ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਭਾਜਪਾ ਨੇ ਸਲੂਕ ਕੀਤਾ

– ਪਿੰਡਾਂ ਦੇ ਵਿਕਾਸ ਕਰਨ ਲਈ ਆਉਂਦੇ ਰੂਰਲ ਡਿਵੈਲਪਮੈਂਟ ਫੰਡ ਰੋਕੇ

– ਪੰਜਾਬ ਦੀਆਂ ਮੰਡੀਆਂ ਦਾ ਨਵੀਨੀਕਰਨ ਹੋਵੇਗਾ

ਚੰਡੀਗੜ੍ਹ, 27 ਫਰਵਰੀ :

ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ 7 ਕੈਬਨਿਟ ਮੰਤਰੀਆਂ ਅਤੇ 31 ਵਿਧਾਇਕਾਂ ਦੀ ਹਾਜਰੀ ਵਿੱਚ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਸੂਬੇ ਦੇ ਦੋ ਦਰਜਨ ਤੋਂ ਵੱਧ ਚੇਅਰਮੈਨ ਆਪ ਦੀ ਸੀਨੀਅਰ ਲੀਡਰਸ਼ਿਪ ਵੱਧ ਚੜਕੇ ਪੁੱਜੀ ਹੋਈ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਆਖਿਆ ਕਿ ਭਾਜਪਾ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਏਜੰਸੀਆਂ ਰਾਹੀਂ ਪੰਜਾਬ ਨੂੰ ਡਿਸਟਰਬ ਕਰਨਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਇਸ ਸਮੇਂ ਬੀਜੇਪੀ ਦੇਸ਼ ਅੰਦਰ ਲਗਾਤਾਰ ਗਿਰਾਵਟ ਵੱਲ ਜਾ ਰਹੀ ਹੈ, ਜਿਸ ਕਾਰਨ ਉਹ ਆਪ ਪਾਰਟੀ ਨੂੰ ਵੀ ਡਿਸਟਰਬ ਕਰਨ ਲੱਗੀ ਹੋਈ ਹੈ ਪਰ ਆਪ ਪਾਰਟੀ ਦੇ ਕੌਮੀ ਨੇਤਾ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਜੁਝਾਰੂ ਲੀਡਰ ਹਨ, ਜਿਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਦੇ ਸਮੁੱਚੇ ਲੀਡਰ ਜੇਲਾਂ ਭਰਨ ਲਈ ਵੀ ਤਿਆਰ ਹਨ ਪਰ ਬੀਜੇਪੀ ਦੇ ਧੱਕੇ ਅੱਗੇ ਝੁਕਣਗੇ ਨਹੀਂ।

ਹਰਚੰਦ ਸਿੰਘ ਬਰਸਟ ਨੇ ਆਖਿਆ ਕਿ ਬੀਜੇਪੀ ਦੂਜੀਆਂ ਪਾਰਟੀਆਂ ਦੇ ਕਰਪਟ ਲੀਡਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਰਹੀ ਹੈ ਤੇ ਊਨ੍ਹਾਂ ਰਾਹੀਂ ਪੰਜਾਬ ਨੂੰ ਖਰਾਬ ਕਰਨਾ ਚਾਹੁੰਦੀ ਹੈ ਪਰ ਅਸੀਂ ਬੀਜੇਪੀ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਸਾਡਾ ਏਜੰਡਾ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਾ ਹੈ। ਇਸ ਲਈ ਬੀਜੇਪੀ ਦੀਆਂ ਅਜਿਹੀ ਘਟੀਆ ਨੀਤੀਆਂ ਦਾ ਡਟਕੇ ਵਿਰੋਧ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਮੰਡੀਕਰਨ ਬੋਰਡ ਦਾ ਨਵੀਨੀਕਰਨ ਹੋਵੇਗਾ। ਮੰਡੀਕਰਨ ਬੋਰਡ ਦੇ ਫੰਡਾਂ ਨੂੰ ਵਧਾਇਆ ਜਾਵੇਗਾ ਤਾਂ ਜੋ ਪੰਜਾਬ ਦੀ ਯੋਗ ਸੇਵਾ ਕੀਤੀ ਜਾ ਸਕੇ।

ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ, ਭਾਜਪਾ ਦੀ ਬੌਖਲਾਹਟ : ਵਿੱਤ ਮੰਤਰੀ

ਇਸ ਮੋਕੇ ਪੁੱਜੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਮਨੀਸ਼ ਸ਼ਿਸੋਦੀਆ ਦੀ ਗ੍ਰਿਫ਼ਤਾਰੀ ਭਾਜਪਾ ਦੀ ਬੌਖਲਾਹਟ ਹੈ। ਉਨ੍ਹਾਂ ਆਖਿਆ ਕਿ ਐਕਸਾਈਜ ਪਾਲਿਸੀ ਦਿੱਲੀ ਵਿੱਚ ਸਭ ਤੋਂ ਸ਼ਾਨਦਾਰ ਲਿਆਂਦੀ ਗਈ ਤੇ ਪੰਜਾਬ ਅੰਦਰ ਵੀ ਸ਼ਾਨਦਾਰ ਢੰਗ ਨਾਲ ਚੱਲ ਰਹੀ ਹੈ ਪਰ ਬੀਜੇਪੀ ਈਡੀ, ਸੀਬੀਆਈ ਤੇ ਏਜੰਸੀਆਂ ਦੇ ਸਹਾਰੇ ਸਾਡੇ ਨੇਤਾਵਾਂ ਨੂੰ ਡਰਾ ਰਹੀ ਹੈ ਪਰ ਇਸਦਾ ਡਟਕੇ ਵਿਰੋਧ ਕੀਤਾ ਜਾਵੇਗਾ। ਊਨ੍ਹਾ ਆਖਿਆ ਿਕ ਅਸੀਂ ਡਰਦੇ ਨਹੀਂ, ਇਸ ਧੱਕੇ ਦਾ ਸਖਤ ਵਿਰੋਧ ਕਰਾਂਗੇ। ਉਨ੍ਹਾ ਨੇ ਇਸ ਮੌਕੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਵਧਾਈ ਦਿੰਤੀ ਤੇ ਆਖਿਆ ਕਿ ਮੰਡੀਕਰਨ ਬੋਰਡ ਦੇ ਚੇਅਰਮੈਨ ਲੱਗਣ ਨਾਲ ਹੁਣ ਪੰਜਾਬ ਅੰਦਰ ਕਿਸਾਨਾ ਦੀ ਸੁਣਵਾਈ ਸ਼ੁਰੂ ਹੋਵੇਗੀ ਤੇ ਮੰਡੀਕਰਨ ਬੋਰਡ ਬਹੁਤ ਹੀ ਵਧੀਆ ਢੰਗ ਨਾਲ ਕੰਮ ਕਰੇਗਾ।

ਇਹ ਮੰਤਰੀ ਅਤੇ ਵਿਧਾਇਕ ਰਹੇ ਸਮਾਗਮ ਵਿੱਚ ਹਾਜਰ

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਚੇਤਨ ਸਿੰਘ ਜੋੜੇਮਾਜਰਾ ਮੰਤਰੀ ਸ਼ਾਮਲ ਸਨ। ਇਸੇ ਤਰ੍ਹਾਂ ਵਿਧਾਇਕਾਂ ਵਿੱਚ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ, ਜਸਵਿੰਦਰ ਸਿੰਘ ਰਾਮਦਾਸ, ਮਾਸਟਰ ਜਗਸੀਰ ਸਿੰਘ, ਵਿਜੈ ਸਿੰਗਲਾ, ਗੁਰਮੀਤ ਸਿੰਘ ਖੁੱਡੀਆਂ, ਵਰਿੰਦਰ ਗੋਇਲ, ਚਰਨਜੀਤ ਸਿੰਘ ਚੰਨੀ, ਗੁਰਦਿੱਤ ਸਿੰਘ ਸੇਖੋਂ, ਜਮੀਲੂ ਰਹਿਮਾਨ, ਦੇਵਿੰਦਰਜੀਤ ਸਿੰਘ ਲਾਡੀ ਧੋਸ, ਕੁਲਵੰਤ ਸਿੰਘ, ਕੁਲਜੀਤ ਸਿੰਘ ਰੰਧਾਵਾ, ਰਜਿੰਦਰਪਾਲ ਕੌਰ ਛੀਨਾ, ਨਰੇਸ਼ ਕਟਾਰੀਆ, ਅਮਰਪਾਲ ਸਿੰਘ, ਅਮਨਦੀਪ ਕੌਰ, ਕੁਲਵੰਤ ਸਿੰਘ ਪੰਡੋਰੀ, ਪ੍ਰਿੰਸੀਪਲ ਬੁੱਧ ਰਾਮ, ਲਾਭ ਸਿੰਘ ਉੱਗੋਕੇ, ਬਲਕਾਰ ਸਿੰਘ ਡੀਸੀਪੀ, ਫੌਜਾ ਸਿੰਘ ਸਰਾਰੀ, ਜਗਦੀਪ ਸਿੰਘ ਕਾਕਾ ਬਰਾੜ, ਨੀਨਾ ਮਿੱਤਲ, ਮਨਜੀਤ ਸਿੰਘ ਬਿਲਾਸਪੁਰ, ਦਲਜੀਤ ਸਿੰਘ ਗਰੇਵਾਲ ਭੋਲਾ, ਸਰਵਨ ਸਿੰਘ ਧੁੰਨ, ਕੁਲਵੰਤ ਸਿੰਘ ਸ਼ਤਰਾਣਾ, ਡਾ. ਅਜੈ ਗੁਪਤਾ, ਸਰਬਜੀਤ ਕੌਰ ਮਾਣੂਕੇ ਵਿਧਾਇਕ ਹਾਜਰ ਸਨ। ਇਸਤੋਂ ਬਿਨਾ ਚੇਅਰਮੈਨਾਂ ਵਿੱਚ ਡਾ. ਸੰਨੀ ਆਹਲੂਵਾਲੀਆ, ਹਰਵਿੰਦਰ ਸਿੰਘ ਗੋਲਡੀ, ਰਾਜਵਿੰਦਰ ਕੌਰ ਥਿਆਰਾ, ਸਵਿੰਦਰ ਸਿੰਘ ਖਿੰਡਾ, ਹਰਮਿੰਦਰ ਸਿੰਘ ਹੰਸ ਪਾਲ, ਸ੍ਰੀਮਤੀ ਪ੍ਰਭਜੋਤ ਕੌਰ ਅਤੇ ਲੀਬੜਾ ਰਣਜੋਧ ਸਿੰਘ ਹਡਾਣਾ, ਅਮਨਦੀਪ ਮੋਹੀ, ਨੀਲ ਗਰਗ, ਜਸਵੀਰ ਕੁਦਨੀ, ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ, ਪਤਵੰਤੇ ਸੱਜਣ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰ ਮੈਂਬਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top