Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:33 am

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼

• ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 7 ਦਸੰਬਰ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ।

ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Advertisement
Advertisement
Advertisement
Advertisement
Scroll to Top