Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 11:32 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ

ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 20 ਨਵੰਬਰ ਨੂੰ
-ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਹੰਭਲਾ ਮਾਰਨ ਦਾ ਸੱਦਾ
ਪਟਿਆਲਾ, 19 ਨਵੰਬਰ:
ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਮਿਤੀ 20 ਨਵੰਬਰ ਨੂੰ ਸਵੇਰੇ 11 ਵਜੇ ਇੱਥੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਸਾਨੂੰ ਸਭ ਨੂੰ ਰਲ ਮਿਲਕੇ ਨਸ਼ਿਆਂ ਵਿਰੁੱਧ ਹੰਭਲਾ ਮਾਰਨਾ ਪਵੇਗਾ।
ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਖਹਿੜਾ ਛੁਡਾਉਣ ਲਈ ਪੂਰੀ ਮਦਦ ਕੀਤੀ ਜਾ ਰਹੀ ਹੈ।
ਐਸ.ਐਸ.ਪੀ. ਸ਼ਰਮਾ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਿਆਂ ਵਿਰੁੱਧ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਥਾਪਰ ਯੂਨੀਵਰਸਿਟੀ ਦੇ ਵਿਦਿਆਰਥੀ, ਹੋਰ ਨੌਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top