Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:55 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ

ਦੁਆਰਾ: Punjab Bani ਪ੍ਰਕਾਸ਼ਿਤ :Monday, 20 November, 2023, 03:29 PM

ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ
– ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਸੈਸ਼ਨ ਦੀ ਸ਼ੁਰੂਆਤ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।



Scroll to Top