Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:24 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ

ਚੰਡੀਗੜ੍ਹ, 21 ਨਵੰਬਰ:

ਪੰਜਾਬ ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜ਼ਾਰੀ ਪੱਤਰ ਦੀ ਗਲਤ ਵਿਆਖਿਆ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਧਿਆਨ ਵਿੱਚ ਇਹ ਮਾਮਲਾ ਆਉਣ ਤੋਂ ਬਾਅਦ ਕਿਰਤ ਵਿਭਾਗ ਪੰਜਾਬ ਵੱਲੋਂ ਸਪਸਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ, ਜੋ ਕਿ ਗਲਤ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ , ਜਿਸ ਵਿੱਚ ਆਰਾਮ ਦਾ ਸਮਾਂ (ਰੈਸਟ ਇੰਟਰਵਲਜ਼) ਸ਼ਾਮਲ ਨਹੀਂ ਹੈ।

ਬੁਲਾਰੇ ਨੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ । ਜੇਕਰ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵੱਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿੱਚ ਕੰਮ ਕਰਨ ਵਾਲਾ ਵਰਕਰ ਜੇ ਇੱਕ ਕੰਮਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸਨੂੰ ਦਿਹਾੜੀ ਤੋਂ ਦੋ ਗੁਣਾਂ ਤਨਖਾਹ ਦੇਣੀ ਲਾਜ਼ਮੀ ਹੈ ।

ਬੁਲਾਰੇ ਨੇ ਅੱਗੇ ਇਹ ਵੀ ਸਪਸ਼ਟ ਕੀਤਾ ਕਿ ਫੈਕਟਰੀ ਐਕਟਸ ਅਤੇ ਰੂਲਜ਼ ਅਨੁਸਾਰ ਕਿਸੇ ਵੀ ਵਰਕਰ ਨੂੰ ਲਗਾਤਾਰ 7 ਦਿਨ ਤੋਂ ਵਧ ਓਵਰਟਾਈਮ ਨਹੀਂ ਕਰ ਸਕਦਾ । ਇਸਦੇ ਨਾਲ ਹੀ ਇੱਕ ਹਫਤੇ ਵਿੱਚ ਕਿਸੇ ਵੀ ਵਰਕਰ ਦੇ ਕੰਮਕਾਜੀ ਘੰਟੇ 60 ਤੋਂ ਵਧ ਨਹੀਂ ਹੋ ਸਕਦੇ ਅਤੇ ਨਾ ਹੀ ਇੱਕ ਪੰਦਰਵਾੜੇ ਵਿੱਚ ਕਿਸੇ ਵਰਕਰ ਦੇ ਕੰਮਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।

Advertisement
Advertisement
Advertisement
Advertisement
Scroll to Top