Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ

26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ

26 ਜਨਵਰੀ ਤੱਕ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰੇਗੀ ਵਿਕਸਿਤ ਭਾਰਤ ਸੰਕਲਪ ਯਾਤਰਾ
ਪਟਿਆਲਾ, 17 ਨਵੰਬਰ:
ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਦੀ ਸਫ਼ਲਤਾ ਲਈ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਵਜੋਂ ਤਾਇਨਾਤ ਕੀਤੇ ਗਏ ਸੀਨੀਅਰ ਆਈ.ਆਰ.ਐਸ. ਅਧਿਕਾਰੀ ਨਿਰੁਪਮਾ ਕਾਟਰੂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ।ਮੀਟਿੰਗ ਮੌਕੇ ਨਿਰੁਪਮਾ ਕਾਟਰੂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਹਿਤ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਵਿਕਸਤ ਭਾਰਤ ਸੰਕਲਪ ਯਾਤਰਾ 26 ਜਨਵਰੀ 2024 ਤੱਕ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ “ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ” ਮੁਹਿੰਮ ਜਰੀਏ ਪਿੰਡਾਂ ਵਿਚ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ। ਇਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਅਗੇਤੀ ਦਿੱਤੀ ਜਾਵੇਗੀ ਅਤੇ ਮੌਕੇ ਉੱਤੇ ਹੀ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗ ਦਰਸ਼ਨ ਕੀਤਾ ਜਾਵੇ। ਲੋਕ ਭਲਾਈ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ ਤਾਂ ਜੋ ਲੋੜਵੰਦ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਨੂੰ ਉੱਚਾ ਕਰ ਸਕਣ । ਉਨ੍ਹਾਂ ਕਿਹਾ ਕਿ ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ । ਇਸ ਤੋਂ ਇਲਾਵਾ ਚੰਗੀ ਪ੍ਰਾਪਤੀ ਵਾਲੇ ਸੈਲਫ਼ ਹੈਲਪ ਗਰੁੱਪ ਤੇ ਸਫ਼ਲ ਕਿਸਾਨ ਦੀ ਮੇਰੀ ਕਹਾਣੀ ਮੇਰੀ ਜੁਬਾਨੀ, ਸਟੇਟ ਕ੍ਰਿਸ਼ੀ ਐਕਟਵਿਟੀ, ਸੱਭਿਆਚਾਰਕ ਪ੍ਰੋਗਰਾਮ, ਕੁਇਜ਼ ਮੁਕਾਬਲੇ ਵੀ ਕਰਵਾਏ ਜਾਣਗੇ।
ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਨੂੰ ਪੂਰਨ ਸਹਿਯੋਗ ਦਿਤਾ ਜਾਵੇਗਾ। ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਹਰ ਲੋਕ ਭਲਾਈ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁਹੱਈਆ ਕਰਵਾਏ ਜਾਣ। ਵਿਕਸਤ ਭਾਰਤ ਸੰਕਲਪ ਯਾਤਰਾ ਦੀ ਸਫਲਤਾ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਏ.ਜੀ. ਐਫ.ਸੀ.ਆਈ. ਸਤੀਸ਼ ਮਿੰਜ਼, ਐਨ.ਐਫ.ਐਲ. ਤੋਂ ਮਨੀਸ਼ ਅਵਸ਼ਥੀ, ਨਬਾਰਡ ਦੇ ਪਰਵਿੰਦਰ ਕੌਰ ਨਾਗਰਾ, ਐਸ.ਐਲ.ਬੀ.ਸੀ. ਪੋਰਟਲ ਤੋਂ ਦਵਿੰਦਰ ਸਿੰਘ, ਪੀ.ਆਈ.ਬੀ. ਤੋਂ ਬਲਜੀਤ ਸਿੰਘ, ਕੇ.ਵੀ.ਕੇ. ਗੁਰਉਦੇਸ਼ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top