ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 18 ਨਵੰਬਰ 2023 : ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫਸਰ ਮਨਜੀਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਆਪਣਾ ਅਸਤੀਫਾ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਹੈ। ਜਦੋਂ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਅਤੇ ‘ਆਪ’ ਆਗੂਆਂ ਦੇ ਕਰੀਬੀ ਮੰਨੇ ਜਾਂਦੇ ਮਨਜੀਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੱਧੂ ਨੇ ਸ਼ੁੱਕਰਵਾਰ ਰਾਤ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ, ਮਨਜੀਤ ਸਿੰਘ ਨੇ ਆਪਣੇ ਅਸਤੀਫੇ ਵਿੱਚ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਸਿੱਧੂ ਨੇ ਜਨਵਰੀ ਵਿੱਚ ਹੀ ਇਹ ਅਹੁਦਾ ਸੰਭਾਲ ਲਿਆ ਸੀ। ਉਹ ਲੰਬੇ ਸਮੇਂ ਤੋਂ ‘ਆਪ’ ਪੰਜਾਬ ਦੇ ਮੀਡੀਆ ਨੂੰ ਸੰਭਾਲ ਰਹੇ ਸਨ।