Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਕੋਹਲੀ ਨੇ ਰਚਿਆ ਵਿਸ਼ਵ ਕੱਪ 2023 ਦੇ ਫਾਈਨਲ ਮੈਚ 'ਚ ਇਤਿਹਾਸ

ਦੁਆਰਾ: Punjab Bani ਪ੍ਰਕਾਸ਼ਿਤ :Sunday, 19 November, 2023, 04:30 PM

ਕੋਹਲੀ ਨੇ ਰਚਿਆ ਵਿਸ਼ਵ ਕੱਪ 2023 ਦੇ ਫਾਈਨਲ ਮੈਚ ‘ਚ ਇਤਿਹਾਸ
ਰਿਕੀ ਪੋਟਿਗ ਦਾ ਰਿਕਾਰਡ ਤੋੜ‌ਿਆ
ਦਿਲੀ, 19 ਨਵੰਬਰ : ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਫਾਈਨਲ ਮੈਚ ‘ਚ ਇਤਿਹਾਸ ਰਚ ਦਿੱਤਾ ਹੈ। ਵਿਸ਼ਵ ਕੱਪ ‘ਚ ਇਤਿਹਾਸਕ ਕਾਰਨਾਮਾ ਕਰਦੇ ਹੋਏ ਵਿਰਾਟ ਕੋਹਲੀ ਨੇ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਦਾ ਵੱਡਾ ਰਿਕਾਰਡ ਤੋੜ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ 1 ਲੱਖ ਤੋਂ ਵੱਧ ਦਰਸ਼ਕਾਂ ਵਿਚਕਾਰ ਇਕ ਬਹੁਤ ਹੀ ਖਾਸ ਅਤੇ ਵੱਡੀ ਪ੍ਰਾਪਤੀ ਹੋਈ ਹੈ। ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ 2023 ਦੇ ਫਾਈਨਲ ਮੈਚ ‘ਚ 3 ਦੌੜਾਂ ਬਣਾ ਕੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਇਸ ਫਾਈਨਲ ਮੈਚ ‘ਚ 3 ਦੌੜਾਂ ਬਣਾ ਕੇ ਵਿਰਾਟ ਕੋਹਲੀ ਵਨਡੇ ਵਿਸ਼ਵ ਕੱਪ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ‘ਚ ਦੂਜੇ ਸਥਾਨ ‘ਤੇ ਪਹੁੰਚ ਗਏ ਹਨ। ਇਹ ਖ਼ਬਰ ਲਿਖੇ ਜਾਣ ਤੱਕ ਵਿਰਾਟ ਕੋਹਲੀ ਨੇ ਵਨਡੇ ਵਿਸ਼ਵ ਕੱਪ ਵਿੱਚ ਆਪਣੀਆਂ ਕੁੱਲ 1767 ਦੌੜਾਂ ਪੂਰੀਆਂ ਕਰ ਲਈਆਂ ਹਨ। ਇਸ ਤਰ੍ਹਾਂ ਕਰ ਕੇ ਵਿਰਾਟ ਕੋਹਲੀ ਨੇ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੂੰ ਪਛਾੜ ਦਿੱਤਾ ਹੈ ਅਤੇ ਵਨਡੇ ਵਿਸ਼ਵ ਕੱਪ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ ‘ਚ ਦੂਜੇ ਸਥਾਨ ‘ਤੇ ਪਹੁੰਚ ਗਏ ਹਨ। ਭਾਰਤ ਦੇ ਮਹਾਨ ਬੱਲੇਬਾਜ਼ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਵਨਡੇ ਵਿਸ਼ਵ ਕੱਪ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ‘ਚ ਚੋਟੀ ‘ਤੇ ਹਨ।



Scroll to Top