Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ

ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ

ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਅੱਗੇ ਹੋਇਆ ਵੱਡਾ ਹਾਦਸਾ : ਟਰੱਕ ਮੁੱਖ ਗੇਟ ਵਿਚ ਵਜਿਆ
ਪੰਚਕੂਲਾ। ਹਰਿਆਣਾ ਦੇ ਪੰਚਕੂਲਾ ‘ਚ ਹਿਮਾਚਲ ਸਰਹੱਦ ‘ਤੇ ਸਥਿਤ ਕਾਲਕਾ ਮਾਤਾ ਮੰਦਿਰ ਦੇ ਮੁੱਖ ਗੇਟ ਦੇ ਸਾਹਮਣੇ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਤੋਂ ਆ ਰਿਹਾ ਇੱਕ ਬੇਕਾਬੂ ਟਰੱਕ ਮੰਦਰ ਦੇ ਮੁੱਖ ਗੇਟ ਨਾਲ ਜਾ ਟਕਰਾਇਆ। ਹਾਦਸੇ ਵਿੱਚ ਕਾਲਕਾ ਮਾਤਾ ਮੰਦਰ ਦਾ ਮੁੱਖ ਗੇਟ ਨੁਕਸਾਨਿਆ ਗਿਆ। ਟਰੱਕ ਗੇਟ ਤੋੜ ਕੇ ਅੰਦਰ ਵੜ ਗਿਆ। ਹਾਲਾਂਕਿ ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਪਰ ਨੇੜੇ ਖੜ੍ਹੇ ਦੋ ਪਹੀਆ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਕਾਲਕਾ ਥਾਣਾ ਪੁਲਿਸ ਨੇ ਡਰਾਈਵਰ ਤੋਂ ਪੁੱਛਗਿੱਛ ਕੀਤੀ ਹੈ।ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਵਾਪਰਿਆ ਹੈ। ਜੇਕਰ ਇਹੀ ਹਾਦਸਾ ਸਵੇਰੇ ਵਾਪਰਿਆ ਹੁੰਦਾ ਤਾਂ ਟਰੱਕ ਨੇ ਕਈ ਲੋਕਾਂ ਨੂੰ ਟੱਕਰ ਮਾਰ ਦਿੱਤੀ ਹੁੰਦੀ। ਕਿਉਂਕਿ ਸਵੇਰ ਵੇਲੇ ਵੱਡੀ ਗਿਣਤੀ ਵਿੱਚ ਲੋਕ ਇੱਥੇ ਮੱਥਾ ਟੇਕਣ ਲਈ ਪਹੁੰਚਦੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਹਾਦਸੇ ਵਿੱਚ ਸਕੂਟਰ ਸਮੇਤ ਮੰਦਰ ਨੇੜੇ ਖੜ੍ਹੇ ਦੋ ਦੋਪਹੀਆ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟਰੱਕ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ।

Advertisement
Advertisement
Advertisement
Advertisement
Scroll to Top