Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 4:12 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ

ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ

ਸ਼ਰੀਰਕ ਮਾਨਸਿਕ ਤੌਰ ਤੇ ਤਸੱਦਦ : ਮਹਿਲਾ ਸਿਵਲ ਜਜ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੁੰ ਪੱਤਰ ਲਿਖ ਕੀਤੀ ਸਵੈਇੱਛਤ ਮੌਤ ਦੀ ਮੰਗ
ਦਿਲੀ : ਉੱਤਰ ਪ੍ਰਦੇਸ਼ ਦੇ ਬਾਂਦਾ ‘ਚ ਤਾਇਨਾਤ ਇੱਕ ਮਹਿਲਾ ਸਿਵਲ ਜੱਜ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਇਲਜ਼ਾਮ ਹੈ ਕਿ ਬਾਰਾਬੰਕੀ ‘ਚ ਤਾਇਨਾਤੀ ਦੌਰਾਨ ਜ਼ਿਲ੍ਹਾ ਜੱਜ ਵੱਲੋਂ ਉਨ੍ਹਾਂ ‘ਤੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤਸ਼ੱਦਦ ਢਾਈ ਗਈ। ਇੰਨਾ ਹੀ ਨਹੀਂ ਜ਼ਿਲ੍ਹਾ ਜੱਜ ਵੱਲੋਂ ਰਾਤ ਨੂੰ ਮਿਲਣ ਆਦਿ ਲਈ ਦਬਾਅ ਬਣਾਇਆ ਗਿਆ।  ਸਿਵਲ ਜੱਜ ਨੇ ਜ਼ਿਲ੍ਹਾ ਜੱਜ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾਈ ਸੀ। ਇਸ ਦੇ ਬਾਵਜੂਦ ਸੁਣਵਾਈ ਨਾ ਹੋਣ ਤੋਂ ਨਿਰਾਸ਼ ਸਿਵਲ ਜੱਜ ਨੇ ਚੀਫ਼ ਜਸਟਿਸ ਤੋਂ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਸਿਵਲ ਜੱਜ ਨੇ ਚਿੱਠੀ ‘ਚ ਲਿਖਿਆ, “ਮੈਂ ਇਹ ਚਿੱਠੀ ਬੇਹੱਦ ਦਰਦ ਅਤੇ ਨਿਰਾਸ਼ਾ ‘ਚ ਲਿਖ ਰਹੀ ਹਾਂ। ਇਸ ਚਿੱਠੀ ਦਾ ਮੇਰੀ ਕਹਾਣੀ ਸੁਣਾਉਣ ਅਤੇ ਪ੍ਰਾਰਥਨਾ ਕਰਨ ਤੋਂ ਇਲਾਵਾ ਹੋਰ ਕੋਈ ਮਕਸਦ ਨਹੀਂ ਹੈ। ਮੇਰੇ ਸਭ ਤੋਂ ਵੱਡੇ ਸਰਪ੍ਰਸਤ (ਸੀ.ਜੇ.ਆਈ) ਮੈਨੂੰ ਆਪਣੀ ਜ਼ਿੰਦਗੀ ਖਤਮ ਕਰਨ ਦੀ ਇਜਾਜ਼ਤ ਦੇਣ। ਮੈਂ ਬਹੁਤ ਵਿਸ਼ਵਾਸ ਨਾਲ ਨਿਆਂਇਕ ਸੇਵਾਵਾਂ ਵਿੱਚ ਸ਼ਾਮਿਲ ਹੋਈ ਸੀ, ਕਿ ਮੈਂ ਆਮ ਲੋਕਾਂ ਨੂੰ ਨਿਆਂ ਪ੍ਰਦਾਨ ਕਰਾਂਗਈ। ਮੈਨੂੰ ਘੱਟ ਹੀ ਪਤਾ ਸੀ ਕਿ ਜਿਸ ਕੰਮ ਲਈ ਮੈਂ ਜਾ ਰਹੀ ਹਾਂ ਉਹ ਹੀ ਜਲਦ ਮੈਨੂੰ ਇਨਸਾਫ਼ ਲਈ ਭਿਖਾਰਣ ਬਣਾ ਦੇਵੇਗਾ।” ਉਨ੍ਹਾਂ ਅੱਗੇ ਕਿਹਾ, “ਮੇਰੀ ਸੇਵਾ ਦੇ ਥੋੜ੍ਹੇ ਸਮੇਂ ਵਿੱਚ ਹੀ ਮੈਨੂੰ ਖੁੱਲ੍ਹੇ ਦਰਬਾਰ ਵਿੱਚ ਦੁਰਵਿਵਹਾਰ ਦਾ ਦੁਰਲੱਭ ਮਾਣ ਪ੍ਰਾਪਤ ਹੋਇਆ ਹੈ। ਮੈਨੂੰ ਕੁਝ ਹੱਦ ਤੱਕ ਜਿਨਸੀ ਤੌਰ ‘ਤੇ ਪਰੇਸ਼ਾਨ ਕੀਤਾ ਗਿਆ ਹੈ। ਮੇਰੇ ਨਾਲ ਬਿਲਕੁਲ ਕੂੜੇ ਵਾਂਗ ਵਿਹਾਰ ਕੀਤਾ ਗਿਆ ਹੈ। ਮੈਂ ਦੂਜਿਆਂ ਨੂੰ ਇਨਸਾਫ਼ ਦਿਵਾਉਂਦੀ ਹਾਂ ਪਰ ਮੈਂ ਖੁਦ ਬੇਇਨਸਾਫ਼ੀ ਦਾ ਸ਼ਿਕਾਰ ਹੋਈ ਹਾਂ।” ਉਨ੍ਹਾਂ ਅੱਗੇ ਲਿਖਿਆ, “ਮੈਂ ਭਾਰਤ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਦੱਸਣਾ ਚਾਹੁੰਦੀ ਹਾਂ। ਜਿਨਸੀ ਪਰੇਸ਼ਾਨੀ ਦੇ ਨਾਲ ਜੀਣਾ ਸਿੱਖੋ। ਇਹ ਸਾਡੇ ਜੀਵਨ ਦਾ ਸੱਚ ਹੈ। ਪੌਸ਼ ਐਕਟ ਇਹ ਸਾਡੇ ਲਈ ਬਹੁਤ ਵੱਡਾ ਝੂਠ ਹੈ। ਕੋਈ ਨਹੀਂ ਸੁਣਦਾ। ਜੇਕਰ ਤੁਸੀਂ ਸ਼ਿਕਾਇਤ ਕਰਦੇ ਹੋ ਤਾਂ ਤੁਹਾਨੂੰ ਪਰੇਸ਼ਾਨ ਕੀਤਾ ਜਾਵੇਗਾ। ਜੇਕਰ ਕੋਈ ਔਰਤ ਸੋਚਦੀ ਹੈ ਕਿ ਤੁਸੀਂ ਸਿਸਟਮ ਦੇ ਖ਼ਿਲਾਫ਼ ਲੜੋਗੇ ਤਾਂ ਮੈਂ ਤੁਹਾਨੂੰ ਦੱਸ ਦੇਵਾਂ, ਮੈਂ ਅਜਿਹਾ ਨਹੀਂ ਕਰ ਸਕਦੀ। ਮੈਂ ਇੱਕ ਜੱਜ ਹਾਂ, ਮੈਂ ਆਪਣੇ ਲਈ ਨਿਰਪੱਖ ਜਾਂਚ ਨਹੀਂ ਕਰਵਾ ਪਾਈ। ਇਨਸਾਫ ਬੰਦ ਕਰ ਦੇਣਾ ਚਾਹੀਦਾ। ਮੈਂ ਸਾਰੀਆਂ ਔਰਤਾਂ ਨੂੰ ਖਿਡੌਣਾ ਜਾਂ ਨਿਰਜੀਵ ਵਸਤੂ ਬਣਨ ਦੀ ਸਲਾਹ ਦਿੰਦੀ ਹਾਂ।”

Advertisement
Advertisement
Advertisement
Advertisement
Scroll to Top