Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:33 pm

+91 90915 01313 , +91 90916 01313

punjabbanni@gmail.com
punjabbani@yahoo.com

ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ

ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ

ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ 10 ਮਹੀਨਿਆਂ ਬਾਅਦ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
23 ਫਰਵਰੀ ਨੂੰ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ‘ਚ ਐਫਆਈਆਰ ਨੰਬਰ 39 ਦਰਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ‘ਚ ਬੰਦ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਸ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅਜੀਤ ਸਿੰਘ ਨੂੰ ਸੰਗਰੂਰ ਤੋਂ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top