Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਪਾਲਕੀ ਅੱਗੇ ਝਾੜੂ ਬਰਦਾਰ ਸੰਗਤਾਂ ਰਹੀਆਂ ਖਿੱਚ ਦਾ ਕੇਂਦਰ
ਸਿੱਖ ਜਥੇਬੰਦੀਆਂ, ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਕੀਤੀ ਸ਼ਮੂਲੀਅਤ
ਪਟਿਆਲਾ -ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ‘ਬੋਲੇ ਸੋ ਨਿਹਾਲ’ ਦੇ ਸੰਗਤਾਂ ਵੱਲੋਂ ਛੱਡੇ ਗਏ ਜੈਕਾਰਿਆਂ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਪੜਾਅ ਵੱਲ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸ਼ੋ੍ਰਮਣੀ ਸਤਵਿੰਦਰ ਸਿੰਘ ਟੌਹੜਾ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਕਰਨੈਲ ਸਿੰਘ ਵਿਰਕ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ, ਉਥੇ ਹੀ ਪਾਲਕੀ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਅਤੇ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਨੂੰ ਵਿਲੱਖਣ ਰੰਗ ਪ੍ਰਦਾਨ ਕੀਤਾ। ਨਗਰ ਕੀਰਤਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਕੇ ਗੁਰਮਤਿ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਬਲਿਦਾਨ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਲਈ ਕਲਿਆਣ ਦਿੱਤਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਮਨੁੱਖ ਨੂੰ ਹਮੇਸ਼ਾ ਗੁਰੂ ਸਾਹਿਬ ਦੇ ਭਾਣੇ ’ਚ ਅਤੇ ਨਿਰਭੈ ਹੋ ਕੇ ਜੀਵਨ ਬਤੀਤ ਕਰਨ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਨਗਰ ਕੀਰਤਨ ਵਿਚ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਨਗਰ ਕੀਰਤਨ ਦੌਰਾਨ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਇੰਦਰਜੀਤ ਸਿੰਘ ਗਿੱਲ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਸ਼ਾਮਲ ਹੋਈਆਂ ਪ੍ਰਮੁੱਖ ਸਖਸ਼ੀਅਤਾਂ ’ਚ ਸਾਬਕਾ ਚੇਅਰਮੈਨ ਇੰਦਰਮੋਹਰਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਤੋਂ ਇਲਾਵਾ ਸਿੱਖ ਜਥੇਬੰਦੀਆਂ ’ਚ ਭਗਵੰਤ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ, ਕੈਪਟਨ ਖੁਸ਼ਵੰਤ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਪਲਵਿੰਦਰ ਸਿੰਘ ਰਿੰਕੂ, ਚੀਫ-ਸਬ ਦਿਲਬਾਗ ਸਿੰਘ, ਜਗਰੂਪ ਸਿੰਘ ਚੀਮਾ, ਪ੍ਰੇਮ ਸਿੰਘ, ਜੰਗ ਸਿੰਘ ਇਟਲੀ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ, ਕਰਮ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਮੂਹ ਸਟਾਫ ਮੈਂਬਰ ਆਦਿ ਸੰਗਤਾਂ ਹਾਜ਼ਰ ਸਨ।

Advertisement
Advertisement
Advertisement
Advertisement
Scroll to Top