Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:52 am

+91 90915 01313 , +91 90916 01313

punjabbanni@gmail.com
punjabbani@yahoo.com

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਦਸੰਬਰ:

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top