Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਡੋਲੀ ਵਾਲੀ ਕਾਰ ਦੀ  ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ  ਹੋਈ ਮੌਤ

ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ

ਡੋਲੀ ਵਾਲੀ ਕਾਰ ਦੀ ਟਰੱਕ ਨਾਲ ਹੋਈ ਟੱਕਰ : ਲਾੜਾ-ਲਾੜੀ ਸਣੇ ਪਰਿਵਾਰਕ ਮੈਬਰਾਂ ਦੀ ਹੋਈ ਮੌਤ
ਛੱਤੀਸਗੜ੍ਹ : ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵਿਆਹ ਕਰਵਾ ਕੇ ਪਰਤ ਰਹੇ ਜੋੜੇ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੁਲਮੁਲਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਪਾਕਰੀਆ ਝੂਲਨ ਨੇੜੇ ਤੜਕੇ ਵਾਪਰਿਆ ਜਦੋਂ ਪੀੜਤ ਸ਼ਿਵਨਰਾਇਣ ਕਸਬੇ ਵਿੱਚ ਵਿਆਹ ਤੋਂ ਬਾਅਦ ਵਾਪਸ ਆ ਰਹੇ ਸਨ। ਇਸ ਹਾਦਸੇ ‘ਚ ਕਾਰ ਸਵਾਰ ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਲਾੜੇ ਦੇ ਪਿਤਾ, ਭੈਣ ਤੇ ਜੀਜੇ ਦੀ ਵੀ ਮੌਤ ਹੋ ਗਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਵਿਆਹ ਕਰ ਕੇ ਵਾਪਸ ਸ਼ਿਵਨਾਰਾਇਣ ਪਰਤ ਰਿਹਾ ਸੀ। ਜਿਸ ਕਾਰ ‘ਤੇ ਲਾੜਾ-ਲਾੜੀ ਅਤੇ ਪਰਿਵਾਰ ਦੇ ਲੋਕ ਸਵਾਰ ਸਨ, ਉਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੱਗ ਵੀ ਲੱਗ ਗਈ। ਲਾੜੀ ਸਮੇਤ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਗੰਭੀਰ ਜ਼ਖ਼ਮੀ ਲਾੜੇ ਨੂੰ ਕੱਢ ਕੇ ਪਾਮਗੜ੍ਹ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲਾੜੇ ਦਾ ਪਿਤਾ ਓਮਪ੍ਰਕਾਸ਼ ਸੋਨੀ, ਜੋ ਕਾਰ ਚਲਾ ਰਿਹਾ ਸੀ, ਮ੍ਰਿਤਕਾਂ ਵਿੱਚ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

Advertisement
Advertisement
Advertisement
Advertisement
Scroll to Top