Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 December, 2023, 07:31 PM

ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼
– ਸਮਾਜ ਭਲਾਈ ਦੇ ਕੰਮ ਕਰਨ ਵਾਲੇ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਾਲੇ ਸਾਰੇ ਜ਼ਿਿਲ੍ਹਆਂ ਦੇ ਯੂਥ ਕਲੱਬਾਂ ਨੂੰ ਮਿਲੇਗੀ ਰਾਸ਼ੀ
– ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਸਮੀਖਿਆ ਮੀਟਿੰਗ ਦੌਰਾਨ ਐਨ.ਐਸ.ਐਸ. ਦੇ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕਰਨ ਲਈ ਕਿਹਾ

ਚੰਡੀਗੜ੍ਹ, 13 ਦਸੰਬਰ:
ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਉਨ੍ਹਾਂ ਸਾਰੇ ਯੂਥ ਕਲੱਬਾਂ ਨੂੰ ਕੁੱਲ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਹੜੇ ਸਮਾਜ ਭਲਾਈ ਦੇ ਕੰਮਾਂ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਿਚ ਸਾਰਥਕ ਕੰਮ ਕਰ ਰਹੇ ਹਨ।
ਆਪਣੇ ਦਫਤਰ ਵਿਚ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਜਿਹੜੇ ਯੂਥ ਕਲੱਬ ਜ਼ਮੀਨੀ ਪੱਧਰ ‘ਤੇ ਵਧੀਆ ਕੰਮ ਕਰ ਰਹੇ ਹਨ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੋਹਰੀ ਹੋ ਕੇ ਵਿੱਤੀ ਮਦਦ ਕਰ ਰਹੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ 31 ਦਸੰਬਰ, 2023 ਤੱਕ ਯੂਥ ਕਲੱਬਾਂ ਨੂੰ ਵਿੱਤੀ ਰਾਸ਼ੀ ਜਾਰੀ ਕੀਤੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਐਨ.ਐਸ.ਐਸ. ਸਕੀਮ ਅਧੀਨ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀਆਂ ਇਕਾਈਆਂ ਵਿੱਚ ਵੱਧ ਤੋਂ ਵੱਧ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕੀਤੇ ਜਾਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰ ਸਕੀਮਾਂ ਸਬੰਧੀ ਉਠਾਏ ਗਏ ਮੁੱਦੇ ਵੀ ਮੀਟਿੰਗ ਵਿੱਚ ਵਿਚਾਰੇ ਗਏ। ਮੀਤ ਹੇਅਰ ਨੇ ਵਿਭਾਗ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸਾਰੀ ਜਾਣਕਾਰੀ ਵੈਬਸਾਈਟ ‘ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੂੰ ਐਫਲੀਏਟ ਕਰਨ ਸਬੰਧੀ ਸਾਰੀ ਪ੍ਰਕਿਿਰਆ ਵੈੱਬਸਾਈਟ ‘ਤੇ ਹੀ ਹੋਵੇ।
ਮੀਟਿੰਗ ਵਿਚ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਚੰਗੇ ਕੰਮਾਂ ਤੇ ਗਤੀਵਿਧੀਆਂ ਲਈ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਵਿਭਾਗੀ ਸਕੀਮਾਂ ਨੂੰ ਚਲਾਉਣ ਵਿਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।



Scroll to Top