Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:30 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਜੰਮੂ ਕਸ਼ਮੀਰ ਵਿਚ ਲਾਗੂ ਹੋਇਆ ਆਨੰਦ ਮੈਰਿਜ ਐਕਟ
ਚੰਡੀਗੜ : ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ‘ਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਸ ਨਾਲ ਸਿੱਖ ਕੌਮ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਜੰਮੂ ਅਤੇ ਕਸ਼ਮੀਰ ਸਰਕਾਰ ਦੇ ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਐਸਓ-597 ਨੂੰ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ ਉਪ ਰਾਜਪਾਲ ਨੇ ਅਨੰਦ ਮੈਰਿਜ ਐਕਟ 1909 ਦੀ ਧਾਰਾ 6 ਅਤੇ 19 ਅਪ੍ਰੈਲ 2016 ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਆਦੇਸ਼ ਦੁਆਰਾ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਨੋਜ ਸਿਨਹਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਬਰਕਰਾਰ ਰੱਖਣ ਨਾਲ ਕੇਂਦਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਜੰਮੂ-ਕਸ਼ਮੀਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 5 ਅਗਸਤ 2019 ਨੂੰ ਨਵੇਂ ਜੰਮੂ-ਕਸ਼ਮੀਰ ਦੀ ਨੀਂਹ ਰੱਖੀ ਗਈ ਸੀ। ਕਾਬਿਲੇਗੌਰ ਹੈ ਕਿ ਸਿੱਖ ਭਾਈਚਾਰੇ ਦੇ ਲੋਕਾਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਹੁਣ ਇਸ ਕਾਨੂੰਨ ਤਹਿਤ ਹੋਵੇਗੀ। ਆਨੰਦ ਮੈਰਿਜ ਐਕਟ ਤਹਿਤ ਸਰਟੀਫਿਕੇਟ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦਾ ਰਜਿਸਟਰਾਰ ਹੋਵੇਗਾ। ਰਜਿਸਟਰਾਰ ਵਿਆਹ ਦੀ ਰਜਿਸਟ੍ਰੇਸ਼ਨ ਦੀ ਮਿਤੀ ਤੋਂ ਪੰਦਰਾਂ ਦਿਨਾਂ ਦੇ ਅੰਦਰ ਆਨੰਦ ਮੈਰਿਜ ਦੇ ਸਰਟੀਫਿਕੇਟ ਦੀਆਂ ਦੋ ਕਾਪੀਆਂ ਪਾਰਟੀਆਂ ਨੂੰ ਮੁਫ਼ਤ ਜਾਰੀ ਕਰੇਗਾ।

Advertisement
Advertisement
Advertisement
Advertisement
Scroll to Top