Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 3:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ

ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ

ਪੁਲਸ ਨੇ ਕੀਤਾ ਗੈਗਸਟਰ ਸੁਖਦੇਵ ਉਰਫ ਵਿਕੀ ਨੁੰ ਢੇਰ
ਲੁਧਿਆਣਾ : ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁਧਵਾਰ ਸ਼ਾਮ ਨੂੰ ਲੁਧਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਵਿੱਕੀ ਅਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਬੁਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ। ਉਸ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।ਪੁਲਿਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਵਿੱਕੀ ਦੀ ਸੜਕ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੈਂਗਸਟਰ 20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ। ਗੈਂਗਸਟਰ ਸੁਖਦੇਵ ਉਰਫ਼ ਵਿੱਕੀ ਪੁੱਤਰ ਬਲਵਿੰਦਰ ਸਿੰਘ ਤਾਜਪੁਰ ਰੋਡ ਕੂਮਕਲਾਂ ਦਾ ਰਹਿਣ ਵਾਲਾ ਸੀ। ਸੁਖਦੇਵ ਖ਼ਿਲਾਫ਼ 18 ਐਫਆਈਆਰ ਦਰਜ ਹਨ। ਉਸ ਦੇ 3 ਸਾਥੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੋਲੀਬਾਰੀ ਦੌਰਾਨ ਪੁਲਿਸ ਦਾ ਇਕ ਏਐਸਆਈ ਵੀ ਜ਼ਖ਼ਮੀ ਹੋਇਆ, ਜਿਸ ਦੇ ਪੱਟ ’ਤੇ ਗੋਲੀ ਲੱਗੀ ਸੀ।

Advertisement
Advertisement
Advertisement
Advertisement
Scroll to Top