Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:10 pm

+91 90915 01313 , +91 90916 01313

punjabbanni@gmail.com
punjabbani@yahoo.com

67ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ ਪਟਿਆਲਾ ਵਿਖੇ 6 ਜਨਵਰੀ ਤੋਂ

67ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ ਪਟਿਆਲਾ ਵਿਖੇ 6 ਜਨਵਰੀ ਤੋਂ

67ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ ਪਟਿਆਲਾ ਵਿਖੇ 6 ਜਨਵਰੀ ਤੋਂ

ਡਾ: ਬਲਬੀਰ ਸਿੰਘ ਸਿਹਤ ਮੰਤਰੀ ਕਰਨਗੇ ਮਲਟੀਪਰਪਜ਼ ਸਕੂਲ ਵਿਖੇ ਟੂਰਨਾਮੈਂਟ ਦਾ ਉਦਘਾਟਨ

ਪਟਿਆਲਾ, 5 ਜਨਵਰੀ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੀਆਂ ਅੰਡਰ-19 ਟੀਮਾਂ ਦੇ ਮੁਕਾਬਲੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ 6 ਜਨਵਰੀ ਤੋਂ ਸ਼ੁਰੂ ਹੋ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਦੱਸਿਆ ਕਿ 6 ਜਨਵਰੀ ਨੂੰ ਖੇਡਾਂ ਦਾ ਉਦਘਾਟਨ ਡਾ: ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਕਰਨਗੇ। ਇਸ ਮੌਕੇ ਭਾਰਤ ਦੇ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਟੀਮਾਂ ਭਾਗ ਲੈ ਰਹੀਆਂ ਹਨ। 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਉਦਘਾਟਨ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਪਟਿਆਲਾ ਦੇ ਸਕੂਲਾਂ ਵੱਲੋਂ ਪੰਜਾਬੀ ਸੱਭਿਆਚਾਰ ਦਾ ਪ੍ਰਦਰਸ਼ਨ ਕਰਨ ਲਈ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਦੀ ਤਿਆਰੀ ਲਈ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
ਇਸ ਮੌਕੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ, ਦਲਜੀਤ ਸਿੰਘ ਸਪੋਰਟਸ ਅਫ਼ਸਰ, ਨਰਿੰਦਰ ਸਿੰਘ, ਵਿਜੈ ਕਪੂਰ, ਰਾਜ ਕੁਮਾਰ, ਜੱਗਾ ਸਿੰਘ, ਜੀਵਨ ਕੁਮਾਰ, ਅਮਰਜੋਤ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਮਨੋਹਰ ਲਾਲ ਸਿੰਗਲਾ, ਕਰਮਜੀਤ ਕੌਰ, ਅਮਿਤ ਕੁਮਾਰ, ਵਿਕਰਮਜੀਤ ਸਿੰਘ, ਰਾਜਿੰਦਰ ਸਿੰਘ ਚਾਨੀ, ਹਰਿੰਦਰ ਗਰੇਵਾਲ, ਅਮਰਿੰਦਰ ਸਿੰਘ ਬਾਬਾ, ਜਗਜੀਤ ਸਿੰਘ ਵਾਲੀਆ ਅਤੇ ਵੱਖੋ-ਵੱਖ ਕਮੇਟੀਆਂ ਦੇ ਮੈਂਬਰ ਅਧਿਆਪਕ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top