Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:47 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ ਨਾਕਾਮਯਾਬ : ਬਿੱਟੂ ਚੱਠਾ

ਆਪ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ ਨਾਕਾਮਯਾਬ : ਬਿੱਟੂ ਚੱਠਾ

ਆਪ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਲਈ ਨਾਕਾਮਯਾਬ : ਬਿੱਟੂ ਚੱਠਾ

– ਪੰਜਾਬ ਅੰਦਰ ਚੱਲ ਰਿਹੈ ਜੰਗਲ ਰਾਜ ਵਾਲਾ ਵਰਤਾਰਾ

– ਪੰਜਾਬ ਦੀ ਆਬਕਾਰੀ ਨੀਤੀ ਦੀ ਪੜ੍ਹਤਾਲ ਕਰਕੇ ਕੀਤੀ ਜਾਵੇ ਜਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ

ਪਟਿਆਲਾ, 28 ਫਰਬਰੀ :
ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਅਸਫਲ ਸਿੱਧ ਹੋ ਰਹੀ ਹੈ। ਸਰਕਾਰ ਦੀ ਪਿਛਲੇ 11 ਮਹੀਨੇ ਦੀ ਕਾਰਗੁਜਾਰੀ ਬਦ ਤੋ ਬਦਤਰ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਹਰ ਰੋਜ਼ ਅੋਸਤਨ ਚਾਰ-ਚਾਰ ਕਤਲਾਂ ਦੀਆਂ ਵਾਰਦਾਤਾ ਹੋ ਰਹੀਆਂ ਹਨ।
ਜਸਪਾਲ ਬਿੱਟੂ ਚੱਠਾ ਨੇ ਕਿਹਾ ਕਿ ਪੰਜਾਬੀ ਯੁਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਦੀ ਦਿਨ ਦਿਹਾੜੇ ਹੱਤਿਆਂ ਹੋ ਚੁੱਕੀ ਹੈ। ਪੱਟੀ ਵਿਖੇ ਸਾਬਕਾ ਚੈਅਰਮੇਨ ਦੀ ਹੱਤਿਆ ਹੋਈ ਹੈ। ਪੰਜਾਬ ਵਿੱਚ ਜੰਗਲ ਰਾਜ ਦਾ ਵਰਤਾਰਾ ਚੱਲ ਰਿਹਾ ਹੈ। ਪੰਜਾਬ ਦੀਆਂ ਜੇਲਾਂ ਵਿੱਚ ਮਾਰ ਧਾੜ ਚਲ ਰਹੀ ਹੈ। ਨਸਿਆਂ ਦਾ ਪ੍ਰਕੋਪ ਵਧ ਰਿਹਾ ਹੈ। ਪੰਜਾਬ ਦਾ ਮੁੱਖ ਮੰਤਰੀ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰਾਂ ਵਿੱਚ ਰਾਜਨੀਤੀ ਕਰ ਰਿਹਾ ਹੈ। ਕੱਟੜ ਇਮਾਨਦਾਰ ਕਹਾਉਣ ਵਾਲੀ ਪਾਰਟੀ ਦੇ ਆਗੂ ਬੇਈਮਾਨੀ ਵਿੱਚ ਭ੍ਰਿਸ਼ਟਾਚਾਰ ਦੇ ਰਿਕਾਰਡ ਬਣਾਉਣ ਵਿੱਚ ਗਲਤਾਨ ਹਨ।
ਉਨਾ ਮੰਗ ਕੀਤੀ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਪੜ੍ਹਤਾਲ ਕਰਕੇ ਜਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਮਨਜੀਤ ਸਿੰਘ ਚਾਹਲ, ਹਰਵਿੰਦਰ ਸਿੰਘ ਬੱਬੂ, ਪਰਮਜੀਤ ਸਿੰਘ ਪੰਮਾ, ਮਾਲਵਿੰਦਰ ਸਿੰਘ ਮਾਲੀ, ਅਮਰਿੰਦਰ ਸਿੰਘ ਤੁੜ ਆਦਿ ਹਾਜਰ ਸਨ।

ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਗੱਲਬਾਤ ਦੌਰਾਨ ਨਜ਼ਰ ਆ ਰਹੇ ਹਨ।

Advertisement
Advertisement
Advertisement
Advertisement
Scroll to Top