Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਕਲਰਕਾਂ ਨੂੰ ਭਾਸ਼ਾ ਵਿਭਾਗ ਦੀ ਨਿਰਦੇਸ਼ਕਾਂ ਨੇ ਵੰਡੇ ਨਿਯੁਕਤੀ ਪੱਤਰ
ਪਟਿਆਲਾ 6 ਜਨਵਰੀ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ‘ਚ ਅੱਜ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ 7 ਕਲਰਕਾਂ ਨੂੰ ਵਿਭਾਗ ਦੀ ਨਿਰਦੇਸ਼ਕਾਂ ਹਰਪ੍ਰੀਤ ਕੌਰ ਨੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ। ਹਰਪ੍ਰੀਤ ਕੌਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਮੁਲਾਜ਼ਮ ਦੀ ਆਮਦ ਨਾਲ ਵਿਭਾਗ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਲਰਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਹੋਣ ਨਾਲ ਵਿਭਾਗ ਦੇ ਕੰਮਕਾਜ ‘ਚ ਹੋਰ ਤੇਜੀ ਆਵੇਗੀ।
ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਭਾਗ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਨਵਨਿਯੁਕਤ ਕਲਰਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਨਵਨਿਯੁਕਤ ਕਲਰਕ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਨੌਜਵਾਨਾਂ ਨੂੰ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਜਿਸ ਨਾਲ ਨੌਜਵਾਨ ਪੀੜ੍ਹੀ ‘ਚ ਆਪਣੇ ਦੇਸ਼ ‘ਚ ਰਹਿ ਕੇ ਹੀ ਮਿਹਨਤ ਕਰਨ ਲਈ ਉਤਸ਼ਾਹ ਮਿਲ ਰਿਹਾ ਹੈ। ਕਵਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਵਿੱਦਿਅਕ ਮਿਹਨਤ ਦਾ ਪੰਜਾਬ ਸਰਕਾਰ ਨੇ ਜੋ ਮੁੱਲ ਪਾਇਆ ਹੈ ਉਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ‘ਚ ਮਨਪ੍ਰੀਤ ਕੌਰ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਕੋਸ਼ਿਕ ਰਾਣੀ, ਲਵਪ੍ਰੀਤ ਕੌਰ, ਚੇਤਨ ਕੁਮਾਰ ਤੇ ਕਵਲਜੀਤ ਸਿੰਘ ਕਲੇਰ ਸ਼ਾਮਲ ਸਨ। ਇਸ ਮੌਕੇ ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਭੁਪਿੰਦਰਪਾਲ ਸਿੰਘ, ਗੁਰਮੀਤ ਸਿੰਘ ਤੇ ਕਵਿਤਾ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top