5ਵੀ ਜਮਾਤ ਤਕ ਦੇ ਵਿਦਿਆਰਥੀਆਂ ਨੁੰ ਕੀਤੀਆਂ ਛੁਟੀਆਂ
ਦੁਆਰਾ: Punjab Bani ਪ੍ਰਕਾਸ਼ਿਤ :Sunday, 07 January, 2024, 05:45 PM
5ਵੀ ਜਮਾਤ ਤਕ ਦੇ ਵਿਦਿਆਰਥੀਆਂ ਨੁੰ ਕੀਤੀਆਂ ਛੁਟੀਆਂ
ਦਿਲੀ : ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਨ੍ਹੀਂ ਦਿਨੀਂ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਅਗਲੇ 5 ਦਿਨਾਂ ਤੱਕ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਕੂਲ ਬੰਦ ਰਹਿਣਗੇ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ-‘ਮੌਜੂਦਾ ਠੰਡ ਦੇ ਕਾਰਨ, ਦਿੱਲੀ ਦੇ ਸਕੂਲ ਅਗਲੇ ਪੰਜ ਦਿਨਾਂ (ਸ਼ੁੱਕਰਵਾਰ) ਲਈ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ।’