Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ

• ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ

• ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 4 ਜਨਵਰੀ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.) ਅਤੇ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਅੱਠ ਕੈਡਿਟਾਂ ਦੇ ਸ਼ਾਮਲ ਹੋਣ ਨਾਲ ਇਸ ਇੰਸਟੀਚਿਊਟ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ 226 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸੰਸਥਾ ਦੇ 147 ਸਾਬਕਾ ਕੈਡਿਟ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਏ ਹਨ। 54.89% ਦੀ ਚੋਣ ਦਰ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਦੇਸ਼ ਦੀ ਸਭ ਤੋਂ ਸਫ਼ਲ ਸੰਸਥਾ ਵਜੋਂ ਉਭਰੀ ਹੈ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਚੁਣੇ ਜਾਣ ਵਾਲੇ ਪੰਜ ਕੈਡਿਟਾਂ ਵਿੱਚ ਤੇਜਿੰਦਰਪਾਲ ਸਿੰਘ, ਅਸ਼ਮਿਤ, ਲਕਸ਼ਯ ਕੁਮਾਰ ਸ਼ਰਮਾ, ਵਿਸ਼ਵਾਸ ਮਿੱਤਲ ਅਤੇ ਮੋਕਸ਼ ਸੈਣੀ ਸ਼ਾਮਲ ਹਨ। ਦੋ ਕੈਡਿਟਾਂ – ਸਕਸ਼ਮ ਮਲਿਕ ਅਤੇ ਮਹਿਤਾਬ ਸਿੰਘ ਸਿੱਧੂ ਨੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ ਵਿੱਚ ਸੀਟਾਂ ਹਾਸਲ ਕੀਤੀਆਂ ਹਨ ਜਦੋਂ ਕਿ ਗੁਰਸ਼ੇਰ ਸਿੰਘ ਚੀਮਾ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿੱਚ ਸ਼ਾਮਲ ਹੋਏ।

ਵੱਖ-ਵੱਖ ਅਕੈਡਮੀਆਂ ਵਿੱਚ ਸ਼ਾਮਲ ਹੋਣ ਉੱਤੇ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਸਾਰੇ ਕੈਡਿਟਾਂ ਨੂੰ ਉਹਨਾਂ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਨੂੰ ਨਵੇਂ ਮੌਕੇ ਦੇ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ, ਵੀ.ਐਸ.ਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਆਪਣੇ ਫਰਜ਼ ‘ਤੇ ਖਰਾ ਉਤਰਨ, ਪੰਜਾਬ ਦੇ ਯੋਗ ਸਪੂਤ ਅਤੇ ਰਾਸ਼ਟਰ ਦੇ ਸੱਚੇ ਸਿਪਾਹੀ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਇੰਸਟੀਚਿਊਟ ਦੇ ਨਵੇਂ ਕੋਰਸ (14ਵੇਂ ਕੋਰਸ) ਲਈ ਦਾਖ਼ਲਾ ਪ੍ਰੀਖਿਆ 14 ਜਨਵਰੀ, 2024 ਨੂੰ ਹੋਣੀ ਹੈ, ਜਿਸ ਲਈ 4100 ਤੋਂ ਵੱਧ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

Advertisement
Advertisement
Advertisement
Advertisement
Scroll to Top