Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:00 am

+91 90915 01313 , +91 90916 01313

punjabbanni@gmail.com
punjabbani@yahoo.com

ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ  ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ

ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ

ਐਨਕਾਊਟਰ : ਪਿੰਡ ਬਲੌਗੀ ਨੇੜੇ ਦੋਸ਼ੀ ਸ਼ਰਨਜਚੀਤ ਸਿੰਘ ਉਰਫ ਸੰਨੀ ਕਾਬੂ, ਲੱਤ ਵਿੱਚ ਗੋਲੀ ਲੱਗਣ ਕਾਰਨ ਹੋਇਆ ਜਖਮੀ
ਮੋਹਾਲੀ : ਮੋਹਾਲੀ ਵਿੱਚ ਅੱਜ ਇੱਕ ਹੋਰ ਵੱਡਾ ਐਨਕਾਊਂਟਰ ਹੋਇਆ ਹੈ। ਇਹ ਐਨਕਾਊਂਟਰ ਮੋਹਾਲੀ ਦੇ ਨੇੜੇ ਪਿੰਡ ਬਲੌਂਗੀ ਵਿਖੇ ਹੋਇਆ ਹੈ।  ਦੱਸ ਦਈਏ ਕਿ ਇਹ ਮੋਹਾਲੀ ਪੁਲਿਸ ਅਤੇ ਬਟਾਲਾ ਪੁਲਿਸ ਦੀ ਸਾਂਝੀ ਕਾਰਵਾਈ ਹੈ ਜਿਸ ਵਿੱਚ ਕਈ ਕਰਾਸ ਬਾਰਡਰ ਦੇ ਮਾਮਲਿਆਂ ਵਿੱਚ ਦੋਸ਼ੀ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਡੇਰਾ ਬਾਬਾ ਨਾਨਕ, ਜ਼ਿਲ੍ਹਾ- ਗੁਰਦਾਸਪੁਰ  ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਉਸ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਇਹ ਮੁਲਜ਼ਮ ਅਤਿਵਾਦੀ ਰਿੰਦਾ ਦਾ ਨੇੜਲਾ ਸਾਥੀ ਹੈ। ਇਹ ਡਰੋਨ ਰਾਹੀਂ ਬਾਰਡਰ ਪਾਰ ਤੋਂ ਹਥਿਆਰ ਅਤੇ ਅਸਲੇ ਦੀ ਸਪਲਾਈ ਮੰਗਵਾਉਂਦਾ ਸੀ। ਜਦੋਂ ਪੁਲਿਸ ਇਸ ਨੂੰ ਫੜਨ ਪਹੁੰਚਦੀ ਹੈ ਤਾਂ ਉਸ ਨੂੰ ਆਤਮ ਸਮਰਪਣ ਕਰ ਲਈ ਕਿਹਾ ਪਰ ਉਸ ਨੇ ਪੁਲਿਸ ਉਤੇ ਹੀ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀ ਚਲਾਈ, ਜੋ ਕਿ ਉਸ ਦੇ ਪੈਰ ਵਿੱਚ ਵੱਜੀ। ਇਸ ਦੀ ਕਈ ਮਾਮਲਿਆਂ ਵਿਚ ਪੁਲਿਸ ਨੂੰ ਤਲਾਸ਼ ਸੀ। ਮੁਹਾਲੀ ਪੁਲੀਸ ਅਤੇ ਬਟਾਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਸ ਕਾਰਨ ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਬੀਤੇ ਕੱਲ੍ਹ ਇਸ ਮਾਮਲੇ ਵਿੱਚ ਅੰਮ੍ਰਿਤਸਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਮੁਹਾਲੀ ਪੁਲੀਸ ਨੇ ਇਨ੍ਹਾਂ ਨੂੰ ਇੱਥੇ ਲਿਆ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੰਨੀ ਬਲੌਗੀ ਇਲਾਕੇ ਵਿੱਚ ਲੁਕਿਆ ਹੋਇਆ ਸੀ, ਜਿਸ ਤੋਂ ਬਾਅਦ ਬਟਾਲਾ ਪੁਲੀਸ ਅਤੇ ਮੁਹਾਲੀ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਰਾਹੀਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ, ਪਰ ਉਸ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਪੁਲੀਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਉਹ 6 ਫੇਸ ਹਸਪਤਾਲ ਵਿੱਚ ਇਲਾਜ ਅਧੀਨ ਹੈ।

Advertisement
Advertisement
Advertisement
Advertisement
Scroll to Top