Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਲੋਹੜੀ ਮਨਾਈ

ਦਿਲਜੀਤ ਸਿੰਘ ਬੇਦੀ ਨੇ ਲੋਹੜੀ ਦਾ ਇਤਿਹਾਸ ਸਾਂਝਾ ਕੀਤਾ

ਅੰਮ੍ਰਿਤਸਰ, 13 ਜਨਵਰੀ ( ) ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਖੁਸ਼ੀਆਂ ਖੇੜਿਆਂ ਦਾ ਤਿਉਹਾਰ ਲੋਹੜੀ ਨਿਹੰਗਾਂ ਸਿੰਘਾਂ ਨੇ ਪਿਆਰ ਸਤਿਕਾਰ ਭਾਵਨਾ ਨਾਲ ਮਨਾਇਆ। ਇਸ ਮੌਕੇ ਬਲਦੀ ਅਗਨੀ ਨੂੰ ਤਿਲ ਰਿਊੜੀਆਂ, ਚਿੜਵੜੇ, ਗੁੜ ਆਦਿ ਭੇਟ ਕਰਕੇ ਖਾਲਸਾਈ ਜੈਕਾਰੇ ਗੁੰਜਾਏ ਗਏ। ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਲੋਹੜੀ ਤਿਓਹਾਰ ਦੇ ਇਤਿਹਾਸਕ ਪਰਿਪੇਖ ਸਬੰਧੀ ਬੋਲਦਿਆਂ ਕਿਹਾ ਕਿ ਅਗਨੀ ਨੂੰ ਚਲੀ ਆਉਂਦੀ ਮੌਖਿਕ ਰਵਾਇਤ ਅਨੁਸਾਰ ਤਿਲ ਰਿਊੜੀਆਂ, ਗੁੜ, ਮੱਕੀ ਦੇ ਫੁੱਲੇ ਆਦਿ ਭੇਟ ਕਰਨ ਨਾਲ ਜੀਵਨ ਵਿਚੋਂ ਸਾਰੀਆਂ ਨਿਰਾਸ਼ਤਾਵਾਂ ਦੂਰ ਹੋ ਜਾਂਦੀਆਂ ਹਨ। ਜੀਵਨ ਨੂੰ ਨਵੀਂ ਤਰੱਕੀ ਖੁਸ਼ਹਾਲੀ ਮਿਲਦੀ ਹੈ। ਇਸ ਸਮੇਂ ਇਹ ਵੀ ਕਿਹਾ ਜਾਂਦਾ ਹੈ ਕਿ ਆਦਰ ਆਏ, ਦਲਿੱੱਦਰ ਜਾਏ। ਉਨ੍ਹਾਂ ਕਿਹਾ ਕਿ ਲੋਹੜੀ ਸ਼ਬਦ ਮੂਲ ਰੂਪ ਵਿਚ ਤਿਲ ਅਤੇ ਰਿਊੜੀ ਦੇ ਸੁਮੇਲ ਤੋਂ ਬਣਿਆ ਹੈ। ਇਹ ਸ਼ਬਦ ਤਿਲੋੜੀ ਤੋਂ ਅੱਜ ਲੋਹੜੀ ਬਣ ਗਿਆ ਹੈ। ਉਨ੍ਹਾਂ ਕਿਹਾ ਇਸ ਦਾ ਦੂਜਾ ਪ੍ਰਸੰਗ ਲੋਕ ਗਾਇਕ ਦੁਲਾਭੱਟੀ ਨਾਲ ਜੁੜਿਆ ਹੈ। ਉਸ ਨੇ ਇੱਕ ਗਰੀਬ ਬ੍ਰਾਹਮਣ ਦੀਆਂ ਦੋ ਧੀਆਂ ਸੁੰਦਰੀ ਅਤੇ ਮੁੰਦਰੀ ਨੂੰ ਆਪਣੀਆਂ ਧੀਆਂ ਬਣਾ ਕੇ ਵਿਆਹੁਣ ਦਾ ਪੁੰਨ ਖੱਟਿਆ ਸੀ। ਉਸ ਨੇ ਕੁੜੀਆਂ ਨੂੰ ਸ਼ਗਨ ਵਜੋਂ ਸ਼ੱਕਰ ਪਾਈ ਸੀ। ਹੁਣ ਵੀ ਬੱਚੇ ਉਸ ਦੇ ਗੀਤ ਨੂੰ ਘਰ-ਘਰ ਗਾਉਂਦੇ ਹਨ।

Advertisement
Advertisement
Advertisement
Advertisement
Scroll to Top