Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਿਹਤ
ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 13 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ
ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜੋ ਕਿ ਉਸ ਦੇ ਦਫ਼ਤਰ ਵਿੱਚ ਵਿਚਾਰ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਯੂਨਿਟ ਨੇ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਕਰਮਚਾਰੀ ਖਿਲਾਫ ਥਾਣਾ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Scroll to Top