Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 January, 2024, 07:55 PM

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਚੰਡੀਗੜ੍ਹ, 10 ਜਨਵਰੀ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।



Scroll to Top