Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:21 pm

+91 90915 01313 , +91 90916 01313

punjabbanni@gmail.com
punjabbani@yahoo.com

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਠੰਡ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ
ਪਟਿਆਲਾ, 22 ਦਸੰਬਰ:
ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਡਾ. ਜੀ.ਡੀ. ਸਿੰਘ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਵਿਚ ਪਸ਼ੂਆਂ ਦੀ ਸੁਚੱਜੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਨੂੰ ਬਿਹਤਰ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਦੀਆਂ ’ਚ ਸ਼ੈੱਡਾਂ ਨੂੰ ਪਰਦੇ ਲਾ ਕੇ ਬੰਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਠੰਡੀ ਹਵਾ ਰੋਕੀ ਜਾ ਸਕੇ। ਪਰਦੇ ਬਨਾਉਣ ਲਈ ਤਰਪਾਲ, ਸੁੱਕਾ ਘਾਹ, ਪਰਾਲੀ ਜਾਂ ਬਾਂਸ ਆਦਿ ਵਰਤੇ ਜਾ ਸਕਦੇ ਹਨ। ਸ਼ੈੱਡਾਂ ਦੇ ਆਲੇ ਦੁਆਲੇ ਖੜ੍ਹੇ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਤਾਂ ਕਿ ਧੁੱਪ ਸ਼ੈੱਡਾਂ ਜਾਂ ਢਾਰਿਆਂ ਦੇ ਅੰਦਰ ਤੱਕ ਪਹੁੰਚ ਸਕੇ। ਫ਼ਰਸ਼ ਨੂੰ ਵੀ ਸੁੱਕਾ ਰੱਖਣਾ ਚਾਹੀਦਾ ਹੈ ਤਾਂ ਜੋ ਪਸ਼ੂਆਂ ਨੂੰ ਠੰਡ ਲੱਗਣ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਠੰਡ ਨਾਲ ਪਸ਼ੂਆਂ ਨੂੰ ਬੁਖਾਰ, ਨਮੂਨੀਆ ਅਤੇ ਮੋਕ ਆਦਿ ਹੋ ਸਕਦੀ ਹੈ। ਫ਼ਰਸ਼ ਨੂੰ ਠੰਡਿਆਂ ਹੋਣ ਤੋਂ ਬਚਾਉਣ ਲਈ ਸੁੱਕਾ ਘਾਹ, ਪਰਾਲੀ, ਤੂੜੀ ਜਾਂ ਚੌਲਾਂ ਦੀ ਫੱਕ ਆਦਿ ਵਿਛਾਉਣੀ ਚਾਹੀਦੀ ਹੈ। ਪਸ਼ੂਆਂ ਦੇ ਸਰੀਰ ’ਤੇ ਝੁੱਲ ਵੀ ਪਾਏ ਜਾ ਸਕਦੇ ਹਨ। ਜਿਸ ਨਾਲ ਉਨ੍ਹਾਂ ਦੇ ਸਰੀਰ ਦੀ ਗਰਮੀ ਬਣੀ ਰਹੇਗੀ। ਸ਼ੈੱਡਾਂ ਨੂੰ ਦਿਨ ਵਿਚ ਦੋ ਵਾਰ ਸਾਫ਼ ਕਰਨਾ ਚਾਹੀਦਾ ਹੈ ਤੇ ਪਾਣੀ, ਗੋਹੇ ਦੇ ਨਿਕਾਸੀ ਪ੍ਰਬੰਧ ਦਰੁਸਤ ਰੱਖਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਪਸ਼ੂਆਂ ਨੂੰ ਨਹਾਉਣ ਤੋਂ ਪਰਹੇਜ਼ ਕਰਦਿਆਂ ਸੁੱਕੇ ਕੱਪੜੇ ਜਾਂ ਪਰਾਲੀ ਨਾਲ ਸਫ਼ਾਈ ਕਰ ਦੇਣੀ ਚਾਹੀਦੀ ਹੈ। ਜੇਕਰ ਲੋੜ ਪਵੇ ਤਾਂ ਪਸ਼ੂ ਨੂੰ ਕੋਸੇ ਪਾਣੀ ਨਾਲ ਨਹਾਉਣਾ ਚਾਹੀਦਾ ਹੈ। ਦੁਧਾਰੂ ਪਸ਼ੂਆਂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖ਼ੁਰਾਕ ਦੇਣੀ ਚਾਹੀਦੀ ਹੈ। ਇਸ ਮੌਸਮ ਵਿਚ ਬਰਸੀਮ ਦੇ ਪੱਠਿਆਂ ਦੀ ਕਾਫ਼ੀ ਬਹੁਤਾਤ ਹੁੰਦੀ ਹੈ ਅਤੇ ਇਸ ਵਿਚ ਪ੍ਰੋਟੀਨ ਅਤੇ ਪਾਣੀ ਦੀ ਕਾਫ਼ੀ ਮਾਤਰਾ ਮਿਲ ਜਾਂਦੀ ਹੈ। ਦੁਧਾਰੂ ਪਸ਼ੂਆਂ ਲਈ ਇਹ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਹਰੇ ਚਾਰਿਆਂ ਦੀ ਘਾਟ ਹੋਵੇ ਤਾਂ 25-30 ਕਿੱਲੋ ਫ਼ਲੀਦਾਰ ਚਾਰਿਆਂ ਵਿਚ 5 ਤੋਂ 10 ਕਿੱਲੋ ਤੂੜੀ ਮਿਲਾ ਕੇ ਪ੍ਰਤੀ ਪਸ਼ੂ ਦੇਣੀ ਚਾਹੀਦੀ ਹੈ। 10 ਕਿੱਲੋ ਤੱਕ ਦੁੱਧ ਦੇਣ ਵਾਲੇ ਪਸ਼ੂ ਨੂੰ ਤਿੰਨ ਕਿੱਲੋ ਦਾਣਾ ਅਤੇ 40-50 ਕਿੱਲੋ ਚਾਰੇ ਦੀ ਲੋੜ ਹੁੰਦੀ ਹੈ।
ਨਾਈਟ੍ਰੇਟ ਜ਼ਹਿਰਬਾਦ ਤੋਂ ਬਚਾਉਣ ਲਈ ਫ਼ਲੀਦਾਰ ਅਤੇ ਗੈਰ-ਫ਼ਲੀਦਾਰ ਚਾਰਿਆਂ ਨੂੰ ਤੂੜੀ ਨਾਲ ਮਿਲਾ ਕੇ ਹੀ ਪਸ਼ੂ ਨੂੰ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਦੀਆਂ ਵਿਚ ਕੁਲ ਖ਼ੁਰਾਕ ਦਾ ਦੋ ਪ੍ਰਤੀਸ਼ਤ ਧਾਤਾਂ ਦਾ ਚੂਰਾ ਅਤੇ ਇੱਕ ਪ੍ਰਤੀਸ਼ਤ ਲੂਣ ਵੀ ਪਸ਼ੂ ਨੂੰ ਦੇਣਾ ਜ਼ਰੂਰੀ ਹੈ। ਪਸ਼ੂ ਨੂੰ ਸਾਫ਼, ਤਾਜ਼ਾ ਅਤੇ ਕੋਸਾ ਪਾਣੀ ਮੁਹੱਈਆ ਕਰਨਾ ਚਾਹੀਦਾ ਹੈ। ਪਸ਼ੂ ਨੂੰ ਮਲ੍ਹੱਪ ਰਹਿਤ ਕਰਨ ਦੀ ਦਵਾਈ ਇੱਕ ਵਾਰ ਦੇਣ ਤੋਂ ਬਾਅਦ 21 ਦਿਨ ਬਾਅਦ ਦੁਬਾਰਾ ਦੇਣੀ ਚਾਹੀਦੀ ਹੈ। ਚਿੱਚੜਾਂ ਤੋਂ ਬਚਾਉਣ ਲਈ ਸ਼ੈੱਡਾਂ ਵਿਚ ਚਿੱਚੜ ਮਾਰ ਦਵਾਈ ਵਰਤਣੀ ਚਾਹੀਦੀ ਹੈ। ਸਮੂਹ ਪਸੂਆਂ ਨੂੰ ਮੂੰਹ ਖੁਰ ਅਤੇ ਗਲ ਘੋਟੂ ਦਾ ਟੀਕਾਕਰਨ ਕਰਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਪਸ਼ੂ ਸੰਸਥਾ, ਸੀਨੀਅਰ ਵੈਟਰਨਰੀ ਅਫ਼ਸਰ ਜਾਂ ਜ਼ਿਲ੍ਹਾ ਪੱਧਰ ਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top