Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ

ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ

ਈਡੀ ਨੇ ਆਪ ਵਿਧਾਇਕ ਜਸਵੰਤ ਗੱਜਣਮਾਜਰਾ ਤੇ ਕੀਤੀ ਵੱਡੀ ਕਾਰਵਾਈ
ਚੰਡੀਗੜ : ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਉਨ੍ਹਾਂ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਇਹ ਕਾਰਵਾਈ ਬੈਂਕ ਕਰਜ਼ੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਗੱਜਣ ਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕਰ ਲਈ ਹੈ।
ਈਡੀ ਨੇ ਬਿਆਨ ਵਿੱਚ ਕਿਹਾ ਕਿ ਮਲੇਰਕੋਟਲਾ ਵਿੱਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਨਾਲ ਜੁੜੀ ਹੋਈ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਅੰਤਮ ਹੁਕਮ ਜਾਰੀ ਕਰਕੇ ਜਾਇਦਾਦ ਕੁਰਕ ਕੀਤੀ ਗਈ ਹੈ। ਈਡੀ ਨੇ ਕਿਹਾ ਕਿ ਲੋਨ ਦੀ ਰਕਮ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਕੰਪਨੀਆਂ ਨੂੰ ਟਰਾਂਸਫਰ ਕੀਤੀ ਗਈ ਸੀ ਅਤੇ ਫਿਰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇੱਕ ਹੋਰ ਸਹਾਇਕ ਕੰਪਨੀ – ਤਾਰਾ ਸੇਲਜ਼ ਲਿਮਟਿਡ ਵਿੱਚ ਭੇਜੀ ਗਈ ਸੀ।
ਏਜੰਸੀ ਨੇ ਕਿਹਾ ਕਿ ਮਾਜਰਾ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਡਾਇਵਰਟ ਕੀਤੇ ਗਏ ਸਨ, ਇਸ ਤੋਂ ਇਲਾਵਾ 33.99 ਕਰੋੜ ਰੁਪਏ ਮੈਸਰਜ਼ ਟੀਐਚਐਫਐਲ ਨੂੰ ਦਿੱਤੇ ਗਏ ਸਨ।
ਪੰਜਾਬ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਾਜਰਾ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਨੇ ਨਵੰਬਰ ਦੇ ਸ਼ੁਰੂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ 40.92 ਕਰੋੜ ਰੁਪਏ ਦੀ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਜੁੜਿਆ ਹੋਇਆ ਹੈ।

Advertisement
Advertisement
Advertisement
Advertisement
Scroll to Top