Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:34 am

+91 90915 01313 , +91 90916 01313

punjabbanni@gmail.com
punjabbani@yahoo.com

ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ  ਗੋਲੀਆਂ, ਗੰਭੀਰ ਜਖਮੀ

ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੰਭੀਰ ਜਖਮੀ

ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਗੰਭੀਰ ਜਖਮੀ
ਮੋਗਾ : ਮੋਗਾ ਦੇ ਨਜ਼ਦੀਕ ਪਿੰਡ ਸਿੰਘਾਂਵਾਲਾ ਦੇ ਕੋਲ ਡੋਲੀ ਵਾਲੀ ਕਾਰ ਸਜ਼ਾ ਕੇ ਜਾ ਰਹੇ ਡਰਾਈਵਰ ’ਤੇ ਅਣਪਛਾਤਿਆਂ ਵੱਲੋਂ ਗੋਲ਼ੀਆਂ ਮਾਰ ਦਿੱਤੀਆਂ ਗਈਆਂ। ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋਏ ਡਰਾਈਵਰ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਡੀ.ਐੱਮ.ਸੀ. ਰੈਫਰ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਨੇ ਦੋ ਦਿਨ ਪਹਿਲਾਂ ਹੀ ਵਿਆਹ ਲਈ ਕਾਰ ਬੁੱਕ ਕਰਵਾਈ ਸੀ। ਅੱਜ ਡਰਾਈਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਨਾਲ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਸਿੰਘਾ ਵਾਲਾ ਨੇੜੇ ਕਾਰ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ ਅਤੇ ਫਰਾਰ ਹੋ ਗਏ। ਕਾਰ ਚਾਲਕ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਐੱਸ. ਐੱਚ. ਓ ਇਕਬਾਲ ਹੁਸੈਨ ਨੇ ਦੱਸਿਆ ਕਿ ਅੱਜ ਸਵੇਰੇ ਮੋਗਾ ਦੇ ਸਿੰਘਾਵਾਲਾ ਨੇੜੇ ਇਕ ਕਾਰ ਸਵਾਰ ਨੂੰ ਗੋਲ਼ੀ ਮਾਰਨ ਦੀ ਸੂਚਨਾ ਮਿਲੀ ਸੀ। ਜਿਸ ਨੂੰ ਗੋਲ਼ੀ ਮਾਰੀ ਗਈ ਹੈ, ਉਸ ਦਾ ਨਾਂ ਨਵਦੀਪ ਸਿੰਘ ਹੈ, ਜੋ ਕਿ ਪੁਰਾਣਾ ਮੋਗਾ ਦਾ ਰਹਿਣ ਵਾਲਾ ਹੈ ਅਤੇ ਟੈਕਸੀ ਚਲਾਉਂਦਾ ਹੈ। ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ ਵਿਆਹ ਲਈ ਕਾਰ ਬੁੱਕ ਕਰਵਾਈ ਸੀ ਅਤੇ ਅੱਜ ਸਵੇਰੇ ਕਾਰ ਸਜਾ ਕੇ ਨਵਦੀਪ ਸਿੰਘ ਅਤੇ ਬੁਕਿੰਗ ਕਰਵਾਉਣ ਵਾਲੇ ਦੋ ਵਿਅਕਤੀ ਕਾਰ ਵਿਚ ਬੈਠ ਕੇ ਬਾਘਾਪੁਰਾਣਾ ਵੱਲ ਜਾ ਰਹੇ ਸਨ ਤਾਂ ਡਰਾਈਵਰ ਨਵਦੀਪ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਗਈ। ਨਵਦੀਪ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਕਾਰ ਬੁੱਕ ਕਰਨ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top