Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:53 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 December, 2023, 04:10 PM

67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

ਪਟਿਆਲਾ, 21 ਦਸੰਬਰ:
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ।
ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਨੂੰ ਇਸ ਵਾਰ ਬਾਸਕਟਬਾਲ ਦੇ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਸਮੂਹ ਅਧਿਕਾਰੀ ਅਤੇ ਕਰਮਚਾਰੀ ਵਿੱਤ ਵਿਭਾਗ ਅਤੇ ਹੋਰ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਆਪਣੀ ਆਪਣੀ ਡਿਊਟੀ ਬਾਖੂਬੀ ਨਿਭਾ ਕੇ ਖੇਡਾਂ ਦੇ ਆਯੋਜਨ ਨੂੰ ਸਫਲ ਬਣਾਉਣ।
ਇਸ ਮੀਟਿੰਗ ਵਿੱਚ ਖੇਡਾਂ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਆਯੋਜਨ ਲਈ ਡਿਪਟੀ ਡੀਈਓ ਰਵਿੰਦਰਪਾਲ ਸਿੰਘ, ਪ੍ਰਿੰਸੀਪਲ ਵਿਜੈ ਕਪੂਰ, ਹਰਮਨਦੀਪ ਕੌਰ ਐਸ. ਓ., ਅਮਰਜੋਤ ਸਿੰਘ ਲੈਕਚਰਾਰ ਫਿਜੀਕਲ ਐਜੂਕੇਸ਼ਨ ਅਤੇ ਅੰਤਰ-ਰਾਸ਼ਟਰੀ ਰੈਫਰੀ, ਜਗਜੀਤ ਵਾਲੀਆ, ਬਲਬੀਰ ਸਿੰਘ ਜੱਸਲ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਅਮਰਿੰਦਰ ਸਿੰਘ ਬਾਬਾ ਨੇ ਨਿਭਾਈ। ਮੀਟਿੰਗ ਉਪਰੰਤ ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ ਅਤੇ ਕਮੇਟੀ ਮੈਂਬਰਾਂ ਨੇ ਬਾਸਕਟਬਾਲ ਖੇਡ ਮੈਦਾਨਾਂ, ਖਿਡਾਰੀਆਂ ਲਈ ਰਿਹਾਇਸ਼ ਸਥਾਨਾਂ ਅਤੇ ਹੋਰ ਪ੍ਰਬੰਧਾਂ ਦਾ ਵੀ ਘੁੰਮ ਕੇ ਜਾਇਜ਼ਾ ਲਿਆ।ਇਸ ਮੌਕੇ ਸਟੇਟ ਸਪੋਰਟਸ ਕਮੇਟੀ ਅਤੇ ਜ਼ਿਲ੍ਹਾ ਖੇਡ ਆਰਗੇਨਾਈਜ਼ਿੰਗ ਕਮੇਟੀ ਪਟਿਆਲਾ ਵੀ ਮੌਜੂਦ ਰਹੇ।



Scroll to Top