Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 12:28 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ

ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ

ਜਥੇਦਾਰ ਗੁਰਦੇਵ ਕਾਉਕੇ ਦਾ ਸ਼ਹੀਦੀ ਦਿਹਾੜਾ ਮਨਾਵੇਗੀ ਸ਼ੋ੍ਮਣੀ ਕਮੇਟੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਸਿੱਖ ਵਿਰੋਧੀ ਕਰੂਰ ਕਾਰੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਇਸ ਕਤਲ ਬਾਰੇ ਮੌਜੂਦਾ ਸਮੇਂ ਸਾਹਮਣੇ ਆਈ ਰਿਪੋਰਟ ਸਿੱਖਾਂ ਵਿਰੁੱਧ ਸਰਕਾਰੀ ਤਸ਼ੱਦਦ ਨੂੰ ਬੇਪਰਦ ਕਰਦੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ 30 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 1 ਜਨਵਰੀ ਨੂੰ ਪਵੇਗਾ। ਧਾਮੀ ਨੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਜਾ ਰਹੇ ਇਸ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ।

Advertisement
Advertisement
Advertisement
Advertisement
Scroll to Top