Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:49 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਘਣੀ ਧੁੰਦ ਕਾਰਨ ਦੱਸ ਉਡਾਣਾਂ ਕਰਨੀਆਂ ਪਈਆਂ ਰੱਦ

ਸੰਘਣੀ ਧੁੰਦ ਕਾਰਨ ਦੱਸ ਉਡਾਣਾਂ ਕਰਨੀਆਂ ਪਈਆਂ ਰੱਦ

ਸੰਘਣੀ ਧੁੰਦ ਕਾਰਨ ਦੱਸ ਉਡਾਣਾਂ ਕਰਨੀਆਂ ਪਈਆਂ ਰੱਦ
ਚੰਡੀਗੜ੍ਹ, 31 ਦਸੰਬਰ
ਸਾਲ ਦੇ ਆਖਰੀ ਦਿਨ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਦੀ ਛਾਦਰ ਛਾਈ ਹੋਈ ਹੈ। ਦੋਵਾਂ ਰਾਜਾਂ ਵਿੱਚ ਬਹੁਤੀਆਂ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਡਿੱਗਣ ਨਾਲ ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਰਾਜਧਾਨੀ ਚੰਡੀਗੜ੍ਹ ਸਣੇ ਹੋਰਨਾਂ ਥਾਵਾਂ ’ਤੇ ਦਿਸਣ ਹੱਦ ਵੀ ਘੱਟ ਗਈ ਹੈ, ਜਿਸ ਕਰਕੇ ਹਵਾਈ, ਰੇਲ ਤੇ ਸੜਕੀ ਆਵਾਜਾਈ ’ਤੇ ਵੀ ਅਸਰ ਪਿਆ। ਸੰਘਣੀ ਧੁੰਦ ਕਰਕੇ ਇਥੇ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ’ਤੇ ਦਸ ਉਡਾਣਾਂ ਰੱਦ ਕਰਨੀਆਂ ਪਈਆਂ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਵੀ 16 ਉਡਾਣਾਂ ਰੱਦ ਕੀਤੀਆਂ ਗਈਆਂ ਸਨ ਜਦੋਂਕਿ ਦੋ ਉਡਾਣਾਂ ਦਾ ਦੂਜੇ ਪਾਸੇ ਡਾਇਵਰਟ ਕੀਤਾ ਗਿਆ ਸੀ। ਚੰਡੀਗੜ੍ਹ ਵਿੱਚ ਘੱਟੋ ਘੱਟੋ ਤਾਪਮਾਨ 9.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਵਿੱਚ ਅੰਮ੍ਰਿਤਸਰ ’ਚ 9.2 ਡਿਗਰੀ, ਲੁਧਿਆਣਾ 9.1, ਪਟਿਆਲਾ 8.7 ਅਤੇ ਬਠਿੰਡਾ ਤੇ ਫਰੀਦਕੋਟ ਵਿੱਚ 7.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 9.2, ਹਿਸਾਰ ਤੇ ਕਰਨਾਲ 9-9 ਡਿਗਰੀ, ਰੋਹਤਕ 10.8 ਡਿਗਰੀ, ਸਿਰਸਾ 9.4 ਤੇ ਨਾਰਨੌਲ ਵਿੱਚ 7.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।  ਇਸ ਦੌਰਾਨ ਉੱਤਰੀ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਵੀ ਸੰਘਣੀ ਧੁੰਦ ਪਈ। ਪਟਨਾ ਵਿੱਚ ਵੀ ਧੁੰਦ ਕਰਕੇ ਹਵਾਈ ਉਡਾਣਾਂ ’ਤੇ ਅਸਰ ਪਿਆ।

Advertisement
Advertisement
Advertisement
Advertisement
Scroll to Top