Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:19 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ  ਜਾਰੀ ਕੀਤਾ ਪਾਰਟੀ ਨੇ ਨੋਟਿਸ

ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ ਜਾਰੀ ਕੀਤਾ ਪਾਰਟੀ ਨੇ ਨੋਟਿਸ

ਸਿੱਧੂ ਦੇ ਪੋਸਟਰ ਲਾਉਣ ਤੇ ਸਮਰਥਕਾਂ ਜਾਰੀ ਕੀਤਾ ਪਾਰਟੀ ਨੇ ਨੋਟਿਸ
ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਜੋ ਲੰਬੇ ਸਮੇਂ ਤੋਂ ਪਾਰਟੀ ‘ਚ ਹਾਸ਼ੀਏ ‘ਤੇ ਚਲੇ ਗਏ ਸਨ, ਦੇ ਸਮਰਥਕ ਵੀ ਹੁਣ ਪਾਰਟੀ ਦੇ ਨਿਸ਼ਾਨੇ ‘ਤੇ ਆ ਗਏ ਹਨ। ਸੂਬਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨੇ ਸਿੱਧੂ ਦੇ ਸਮਰਥਨ ‘ਚ ਪੋਸਟਰ ਲਗਾਉਣ ‘ਤੇ ਉਨ੍ਹਾਂ ਦੇ ਇਕ ਸਮਰਥਕ ਮਨਸਿਮਰਤ ਸਿੰਘ ਸ਼ੈਰੀ ਰਿਆੜ ਤੋਂ ਜਵਾਬ ਮੰਗਿਆ ਹੈ।
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਖੋਸਲਾ ਨੇ ਸ਼ੈਰੀ ਰਿਆੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਨੂੰ ਹਾਲ ਹੀ ‘ਚ ਰਿਪੋਰਟਾਂ ਮਿਲੀਆਂ ਹਨ ਕਿ ਉਹ (ਸ਼ੈਰੀ ਰਿਆੜ) ਸੀਨੀਅਰ ਕਾਂਗਰਸੀ ਆਗੂਆਂ ਖਿਲਾਫ ਬਿਆਨਬਾਜ਼ੀ ਕਰ ਰਿਹਾ ਹੈ। ਅਜਿਹੇ ‘ਚ ਰਿਆੜ ਨੂੰ ਪੰਜਾਬ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਤੋਂ ਵੱਖ ਕਰਦੇ ਹੋਏ ਇਸ ਮਾਮਲੇ ‘ਚ ਸਪੱਸ਼ਟੀਕਰਨ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ। ਨੋਟਿਸ ‘ਚ ਕਿਹਾ ਗਿਆ ਹੈ ਕਿ ਜੇਕਰ ਸਪੱਸ਼ਟੀਕਰਨ ਨਾ ਮਿਲਿਆ ਤਾਂ ਪਾਰਟੀ ਨੂੰ ਆਪਣੇ ਪੱਧਰ ‘ਤੇ ਅਨੁਸ਼ਾਸਨੀ ਕਾਰਵਾਈ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ਸ਼ੈਰੀ ਰਿਆੜ ਦੀਆਂ ਨਵਜੋਤ ਸਿੱਧੂ ਪੱਖੀ ਗਤੀਵਿਧੀਆਂ ਉਸ ਸਮੇਂ ਸੁਰਖੀਆਂ ‘ਚ ਆਈਆਂ ਸਨ, ਜਦੋਂ ਪਟਿਆਲਾ ‘ਚ ਕਈ ਥਾਵਾਂ ‘ਤੇ ਪੋਸਟਰ ਲੱਗੇ ਸਨ, ਜਿਨ੍ਹਾਂ ‘ਚ ਨਵਜੋਤ ਸਿੱਧੂ ਦੀ ਫੋਟੋ ਦੇ ਨਾਲ ਲਿਖਿਆ ਸੀ ਕਿ ‘ਸਾਰਾ ਪੰਜਾਬ ਸਿੱਧੂ ਦੇ ਨਾਲ’। ਇਸ ਦੇ ਨਾਲ ਹੀ ਇਸ ਪੋਸਟਰ ਟਚ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਅਤੇ ਸ਼ੈਰੀ ਰਿਆੜ ਦੀ ਫੋਟੋ ਵੀ ਛਾਪੀ ਗਈ ਹੈ।

Advertisement
Advertisement
Advertisement
Advertisement
Scroll to Top