Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:49 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅੰਦਰ ਸੰਘਣੀ ਧੂੰਦ : ਮੌਸਮ ਵਿਭਾਗ ਵਲੋ ਐਲਰਟ ਜਾਰੀ

ਪੰਜਾਬ ਅੰਦਰ ਸੰਘਣੀ ਧੂੰਦ : ਮੌਸਮ ਵਿਭਾਗ ਵਲੋ ਐਲਰਟ ਜਾਰੀ

ਪੰਜਾਬ ਅੰਦਰ ਸੰਘਣੀ ਧੂੰਦ : ਮੌਸਮ ਵਿਭਾਗ ਵਲੋ ਐਲਰਟ ਜਾਰੀ
ਲੁਧਿਆਣਾ : ਸੂਬੇ ’ਚ ਸਵੇਰ ਤੋਂ ਹੀ ਠੰਢ ਵਿਚਾਲੇ ਸੰਘਣੀ ਧੁੰਦ ਰਹੀ। ਦਿਨ ਦੌਰਾਨ ਹਲਕੀ ਧੁੱਪ ਨਿਕਲੀ ਤੇ ਸ਼ਾਮ ਢਲਦੇ ਹੀ ਮੁੜ ਕਈ ਜ਼ਿਲ੍ਹੇ ਧੁੰਦ ਦੀ ਲਪੇਟ ’ਚ ਆ ਗਏ। ਕਈ ਥਾਵਾਂ ’ਤੇ ਵਿਜ਼ੀਬਿਲਿਟੀ ਜ਼ੀਰੋ ਰਹੀ। ਧੁੰਧ ਕਾਰਨ ਹਵਾਈ, ਰੇਲ ਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ। ਮੌਸਮ ਵਿਭਾਗ ਚੰਡੀਗੜ੍ਹ ਨੇ ਵੀਰਵਾਰ ਨੂੰ ਵੀ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਧੁੰਦ ਦੌਰਾਨ ਹਵਾ ’ਚ ਨਮੀ ਸੌ ਫ਼ੀਸਦੀ ਤੱਕ ਪੁੱਜਣ ਕਾਰਨ ਧੁੰਦ ਵਿਚਾਲੇ ਤਰੇਲ ਮੀਂਹ ਵਾਂਗ ਡਿੱਗ ਰਹੀ ਸੀ। ਕਈ ਥਾਵਾਂ ’ਤੇ ਤਰੇਲ ਜੰਮ ਵੀ ਗਈ। ਦੂਜੇ ਪਾਸੇ ਪੱਛਮੀ ਗੜਬੜੀ ਕਾਰਨ ਕਈ ਜ਼ਿਲ੍ਹਿਆਂ ’ਚ ਜਿੱਥੇ ਰਾਤ ਦਾ ਤਾਪਮਾਨ ਆਮ ਤੋਂ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਰਿਹਾ, ਉਥੇ ਦਿਨ ਦਾ ਤਾਪਮਾਨ ਆਮ ਤੋਂ ਕਾਫ਼ੀ ਹੇਠਾਂ ਡਿੱਗ ਗਿਆ। ਅੰਮ੍ਰਿਤਸਰ ਤੇ ਫ਼ਿਰੋਜ਼ਪੁਰ ’ਚ ਤਾਂ ਦਿਨ ਦਾ ਤਾਪਮਾਨ ਡਿੱਗ ਕੇ 14 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਤੋਂ ਚਾਰ ਡਿਗਰੀ ਸੈਲਸੀਅਸ ਘੱਟ ਸੀ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਘੱਟ 5.2 ਡਿਗਰੀ ਸੈਲਸੀਅਸ ਰਿਹਾ।

Advertisement
Advertisement
Advertisement
Advertisement
Scroll to Top