Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ, ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਤ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ, ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਤ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਨਾਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ, ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਤ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਔਰਤਾਂ ਨੂੰ ਡਿਪਟੀ ਕਮਿਸ਼ਨਰ, ਐਸ.ਐਸ.ਪੀਜ ਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਕਰਕੇ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕੀਤਾ
-ਲੜਕੇ ਤੇ ਲੜਕੀਆਂ ‘ਚ ਕੋਈ ਫਰਕ ਨਹੀਂ, ਦੋਵਾਂ ਨੂੰ ਬਰਾਬਰ ਮੌਕੇ ਦਿੱਤੇ ਜਾਣ ਦੀ ਲੋੜ-ਸਾਕਸ਼ੀ ਸਾਹਨੀ
ਪਟਿਆਲਾ, 18 ਜਨਵਰੀ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਨੂੰ ਡਿਪਟੀ ਕਮਿਸ਼ਨਰ, ਐਸ.ਐਸ.ਪੀਜ ਸਮੇਤ ਹੋਰ ਬਹੁਤ ਸਾਰੇ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਕਰਕੇ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕੀਤਾ ਹੈ।ਡਿਪਟੀ ਕਮਿਸ਼ਨਰ ਅੱਜ ਇੱਥੇ ਬਹਾਵਲਪੁਰ ਪੈਲੇਸ ਵਿਖੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਸੁਰੱਖਿਆ ਵਿਭਾਗਾਂ ਵਲੋਂ ਮਨਾਈ ਗਈ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਮੌਕੇ ਨਵਜੰਮੀਆਂ ਧੀਆਂ ਤੇ ਵੱਖੋ-ਵੱਖ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਸਾਕਸ਼ੀ ਸਾਹਨੀ ਨੇ ਕਿਹਾ ਕਿ “ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਜਿੱਥੇ ਪਟਿਆਲਾ ਦਾ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਉਥੇ ਹੀ ਉਨ੍ਹਾਂ ਸਮੇਤ ਹੋਰ ਬਹੁਤ ਸਾਰੇ ਮਹਿਲਾ ਅਧਿਕਾਰੀਆਂ ਨੂੰ ਵੀ ਅਹਿਮ ਅਹੁਦੇ ਦਿੱਤੇ ਗਏ।”ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਿਲਾ ਸ਼ਕਤੀ ਨੂੰ ਪ੍ਰਫੁਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਲੜਕੇ ਤੇ ਲੜਕੀਆਂ ‘ਚ ਕੋਈ ਫਰਕ ਨਹੀਂ ਹੈ ਪਰੰਤੂ, ਦੋਵਾਂ ਨੂੰ ਬਰਾਬਰ ਮੌਕੇ ਦਿੱਤੇ ਜਾਣ ਦੀ ਲੋੜ ਹੈ ਤਾਂ ਹੀ ਸਾਡੀਆਂ ਧੀਆਂ ਆਪਣੇ ਤਰਜੀਹੀ ਖੇਤਰ ਵਿੱਚ ਅੱਗੇ ਵੱਧ ਸਕਣਗੀਆਂ।ਉਨ੍ਹਾਂ ਕਿਹਾ ਕਿ ਅਜੇ ਵੀ ਕਈ ਖੇਤਰਾਂ ਵਿੱਚ ਲੜਕੀਆਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਥਾਂ ਨਹੀਂ ਮਿਲੀ ਤੇ ਉਂਨ੍ਹਾਂ ਨੂੰ ਅਣਦਿਖ ਕੀਤਾ ਗਿਆ ਪਰੰਤੂ ਜੇਕਰ ਅਜਿਹਾ ਹੁੰਦਾ ਤਾਂ ਸਾਡੀਆਂ ਧੀਆਂ ਹੋਰ ਵੀ ਅੱਗੇ ਵੱਧ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਵੀ ਪਿੱਛੇ ਨਹੀਂ ਰਹਿਣਾ ਚਾਹੀਦਾ ਤੇ ਅਪਣੀ ਥਾਂ ਬਨਾਉਣੀ ਚਾਹੀਦੀ ਹੈ ਤਾਂ ਹੀ ਉਹ ਅੱਗੇ ਵੱਧ ਸਕਦੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਲੜਕੇ ਤੇ ਲੜਕੀਆਂ ਵਿੱਚ ਕੋਈ ਫਰਕ ਨਹੀਂ ਕਰਦੇ ਤੇ ਦੋਵਾਂ ਨੂੰ ਹੀ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਨ ਵਿੱਚ ਯਕੀਨ ਕਰਦੇ ਹਨ ਤੇ ਇਸ ਲਈ ਕੋਈ ਚਾਹਵਾਨ ਬੱਚਾ ਉਨ੍ਹਾਂ ਨੂੰ ਮਿਲ ਸਕਦਾ ਹੈ।
ਇਸ ਮੌਕੇ 21 ਨਵ-ਜੰਮੀਆਂ ਬੱਚੀਆਂ ਦੀ ਪਹਿਲੀ ਲੋਹੜੀ ਮਨਾਈ ਗਈ ਅਤੇ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਲ ਨਿਕੇਤਨ ਲਾਹੌਰੀ ਗੇਟ ਦੀਆਂ 30 ਬੱਚੀਆਂ ਨੂੰ ਵੀ ਵੱਖ-ਵੱਖ ਤੋਹਫੇ ਦਿਤੇ ਗਏ।ਤੋਹਫਾ ਵੰਡ ਸਮਾਰੋਹ ਉਪਰੰਤ ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਇਸ ਖੁਸੀ ਦੇ ਮੌਕੇ ਲੋਹੜੀ ਵੀ ਬਾਲੀ।ਇਸ ਉਪਰੰਤ ਵੱਖ-ਵੱਖ ਖਿੱਤਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਏ.ਡੀ.ਸੀ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ, ਡੀ.ਐੱਸ.ਐੱਸ.ਓ ਵਰਿੰਦਰ ਸਿੰਘ ਬੈੰਸ, ਸਮੂਹ ਸੀ.ਡੀ.ਪੀ.ਓਜ, ਡੀ.ਸੀ.ਪੀ.ਓ ਸ਼ਾਇਨਾ ਕਪੂਰ, ਡਿਪਟੀ ਡੀਈਉ ਮਨਵਿੰਦਰ ਕੌਰ ਭੁੱਲਰ ਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top