Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:06 am

+91 90915 01313 , +91 90916 01313

punjabbanni@gmail.com
punjabbani@yahoo.com

ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ

ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ

ਦਿਨ ਦਿਹਾੜੇ ਵੱਡੀ ਲੁੱਟ : ਨੌਕਰ ਨੁੰ ਬੰਧਕ ਬਣਾ ਉਡਾਏ ਲੱਖਾਂ
ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਇੱਕ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਦਿਨ ਦਿਹਾੜੇ ਲੱਖਾਂ ਰੁਪਏ ਦੀ ਲੁੱਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰੇਮ ਨਗਰ ਵਿੱਚ ਸਥਿਤ ਇਕ ਸਨਅਤੀ ਇਕਾਈ ਦੇ ਮਾਲਕ ਕਮਲਦੀਪ ਦੀ ਮਾਤਾ ਦਾ ਅੱਜ ਭੋਗ ਸੀ। ਸਾਰਾ ਪਰਿਵਾਰ ਮੰਦਰ ਭੋਗ ਸਮਾਗਮ ਵਿੱਚ ਸ਼ਾਮਿਲ ਹੋਣ ਗਿਆ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਕੁਝ ਵਿਅਕਤੀਆਂ ਨੇ ਵੱਲੋਂ ਉਨ੍ਹਾਂ ਦੇ ਪ੍ਰੇਮ ਨਗਰ ਸਥਿਤ ਦਫਤਰ ਵਿੱਚ 26 ਲੱਖ ਰੁਪਏ ਦੇ ਕਰੀਬ ਨਕਦੀ ਦੀ ਲੁੱਟ ਕਰ ਲਈ। ਜਾਣਕਾਰੀ ਅਨੁਸਾਰ ਲੁਟੇਰਿਆਂ ਵੱਲੋਂ ਦਫਤਰ ਵਿੱਚ ਸਥਿਤ ਨੇਪਾਲੀ ਨੌਕਰ ਨੂੰ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਆਸ ਪਾਸ ਲੱਗੇ ਸੀਸੀ ਟੀਵੀ ਫੁਟੇਜ ਵਿੱਚ ਲੁਟੇਰਿਆਂ ਦੀਆਂ ਤਸਵੀਰਾਂ ਵੀ ਕੈਦ ਹੋ ਗਈਆਂ ਜਿਸ ਸਬੰਧੀ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਅਤੇ ਤਸਵੀਰਾਂ ਪਾ ਕੇ ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਦਾ ਨੰਬਰ ਵੀ ਦਿੱਤਾ ਗਿਆ ਹੈ ਪ੍ਰੰਤੂ ਜਦੋਂ ਇਸ ਸਰਕਾਰੀ ਨੰਬਰ ਤੇ ਸੰਪਰਕ ਕੀਤਾ ਗਿਆ ਤਾਂ ਇਹ ਨੰਬਰ ਕਿਸੇ ਵੱਲੋਂ ਨਹੀਂ ਚੁੱਕਿਆ ਗਿਆ। ਜਦੋਂ ਇਸ ਸਬੰਧੀ ਡੀਐਸਪੀ ਹਰਪਿੰਦਰ ਕੌਰ ਗਿੱਲ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਇਹ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਮੰਡੀ ਹੈ ਇੱਥੇ ਹਰ ਰੋਜ਼ ਲੱਖਾਂ ਰੁਪਏ ਹੀ ਨਹੀਂ ਕਰੋੜਾਂ ਰੁਪਏ ਦਾ ਲੈਣ ਹੁੰਦਾ ਹੈ। ਦਿਨ ਪ੍ਰਤੀ ਦਿਨ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰੀਆਂ ਅਤੇ ਸ਼ਹਿਰ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ।

Advertisement
Advertisement
Advertisement
Advertisement
Scroll to Top