Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:55 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਸਲੇ ’ਤੇ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਆਪ ਸਰਕਾਰ ਨੇ ਸੌੜੇ ਸਿਆਸੀ ਹਿੱਤਾਂ ਖਾਤਰ ਧਾਰਮਕ ਭਾਵਨਾਵਾਂ ਨਾਲ ਕੀਤਾ ਖਿਲਵਾੜ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਗੁਰਦੁਆਰਾ ਅਕਾਲ ਬੁੰਗਾ ਸਾਹਿਬ ਘਟਨਾ ਲਈ ਮੁੱਖ ਮੰਤਰੀ ਜ਼ਿੰਮੇਵਾਰ, ਅਗਲੀ ਕਾਰਵਾਈ ਲਈ ਕਰਾਂਗੇ ਵਿਚਾਰ
ਕਾਨੂੰਨ ਛਿੱਕੇ ਟੰਗ ਕੇ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ ਵਾਰ ਪੈਰੋਲ
ਪਟਿਆਲਾ 23 ਜਨਵਰੀ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਵਿਚ ਦਿੱਲੀ ਦੀ ਸਰਕਾਰ ਵੱਲੋਂ ਇਕ ਵਾਰ ਫੇਰ ਨਾਂਪੱਖੀ ਨਜ਼ਰੀਆ ਅਪਣਾਉਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੈਗੂਲਰ ਜ਼ਮਾਨਤ ਵਾਲੀ ਫਾਈਲ ਨੂੰ ਦਰਕਿਨਾਰ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਤੇ ਇਸ ਨਾਲ ਦਿੱਲੀ ਸਰਕਾਰ ਦਾ ਚਿਹਰਾ ਬੇਨਕਾਬ ਹੋਇਆ ਤੇ ਸਿੱਖਾਂ ਪ੍ਰਤੀ ਨੀਤੀ ਵੀ ਸਪੱਸ਼ਟ ਹੋ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਵਿਚ ਆ ਕੇ ਵੀ ਲੋਕਾਂ ਨੂੰ ਗੁੰਮਰਾਹ ਕੀਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੱਲਬਾਤ ਕਰ ਰਹੇ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਲਏ ਗਏ ਯੂ ਟਰਨ ਸਪੱਸ਼ਟ ਕਰਦੇ ਹਨ ਕਿ ਇਹ ਲੋਕ ਸੌੜੇ ਸਿਆਸੀ ਹਿੱਤਾਂ ਖਾਤਰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਆ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਖੌਟਾ ਪਹਿਨਿਆ ਹੋਇਆ ਪਰ ਸਿੱਖ ਮਸਲਿਆਂ ਦੀ ਅਣਦੇਖੀ ਕੀਤੀ ਹੋਈ।
ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਦੇ ਮਸਲੇ ’ਤੇ ਭਲਕੇ ਮੀਟਿੰਗ ਵਿਚ ਅਗਲੀ ਕਾਰਵਾਈ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਸਲੇ ’ਤੇ ਗਠਿਤ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਗੁਰਦੁਆਰਾ ਸਾਹਿਬ ਵਿਖੇ ਵਰਦੀਧਾਰੀ ਪੁਲਿਸ ਕਰਮਚਾਰੀਆਂ ਨੇ ਗੋਲੀਬਾਰੀ ਕਰਕੇ ਬੇਅਦਬੀ ਕੀਤੀ ਅਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਹੀ ਪਵੇਗਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ’ਤੇ ਸਖਤ ਟਿੱਭਣੀ ਕਰਦਿਆਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਹੀ ਹੈ, ਜਦਕਿ ਬੰਦੀ ਸਿੱਖਾਂ ਦੀ ਰਿਹਾਈ ਅਤੇ ਪੈਰੋਲ ਲਈ ਮਾਪਦੰਡ ਵੱਖਰੇ ਅਪਣਾਏ ਜਾ ਰਹੇ ਹਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਦੀ ਬਜਾਏ ਸਰਕਾਰ ਉਸ ਦੇ ਘਰ ਵਿਚ ਹੀ ਜੇਲ੍ਹ ਬਣਾ ਦੇਵੇ। ਉਨ੍ਹਾਂ ਕਿਹਾ ਕਿ ਅਸੀਂ ਪੈਰੋਲ ਦਾ ਵਿਰੋਧ ਨਹੀਂ ਕਰਦੇ, ਪ੍ਰੰਤੂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਪ੍ਰਤੀ ਪੈਰੋਲ ਦੇਣ ਵੇਲੇ ਮਾਪਦੰਡ ਹੋਰ ਕਿਉਂ ਹੁੰਦੇ ਹਨ, ਨਾਲ ਹੀ ਪੈਰੋਲ ਦੇਣ ਵੇਲੇ ਸਾਰਿਆਂ ਪ੍ਰਤੀ ਇਕ ਨੀਤੀ ਹੀ ਹੋਣੀ ਚਾਹੀਦੀ ਹੈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਦੀ ਬੇਅਦਬੀ ਮਾਮਲੇ ਵਿਚ ਮੁਕੱਦਮਾ ਚਲਾਉਣ ਨੁੂੰ ਲੈ ਕੇ ਪ੍ਰਵਾਨਗੀ ਰੋਕੀ ਹੋਈ ਹੈ, ਜਿਸ ਨਾਲ ਉਸ ਪ੍ਰਤੀ ਆਪ ਸਰਕਾਰ ਦੀ ਹਮਦਰਦੀ ਵੀ ਸਪੱਸ਼ਟ ਹੋ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Advertisement
Advertisement
Advertisement
Advertisement
Scroll to Top