Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:54 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ

ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ਵਿੱਚ ਕੀਤਾ ਨੌਜਵਾਨ ਦਾ ਕਤਲ
ਫਗਵਾੜਾ : ਫਗਵਾੜਾ ‘ਚ ਇਕ ਨਿਹੰਗ ਸਿੰਘ ਨੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ‘ਚ ਇਕ ਨਿਹੰਗ ਸਿੰਘ ਨੇ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਅਗਲੇਰੀ ਕਾਰਵਾਈ ਜਾਰੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ ‘ਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਬੰਦ ਕੀਤਾ ਹੋਇਆ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਦੌਰਾਨ ਵਾਪਰੀ। ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਅੰਦਰੋਂ ਕੋਈ ਜਵਾਬ ਨਾ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਤੇ ਬਾਥਰੂਮ ‘ਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ।

Advertisement
Advertisement
Advertisement
Advertisement
Scroll to Top