Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:43 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

-ਠੰਡ ’ਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ

ਪਟਿਆਲਾ, 16 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਘਰਾਂ ਵਿੱਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ।
ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਨੂੰ ਵੀ ਢਕਿਆ ਜਾਵੇ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ।
ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

Advertisement
Advertisement
Advertisement
Advertisement
Scroll to Top