Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਟ੍ਰੇਨਿੰਗ ਮੁਕੰਮਲ ਮੌਕੇ ਸਿੱਖਿਆਰਥੀਆਂ ਨੂੰ ਨਿੱਘੀ ਵਿਦਾਇਗੀ

ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਟ੍ਰੇਨਿੰਗ ਮੁਕੰਮਲ ਮੌਕੇ ਸਿੱਖਿਆਰਥੀਆਂ ਨੂੰ ਨਿੱਘੀ ਵਿਦਾਇਗੀ

ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਟ੍ਰੇਨਿੰਗ ਮੁਕੰਮਲ ਮੌਕੇ ਸਿੱਖਿਆਰਥੀਆਂ ਨੂੰ ਨਿੱਘੀ ਵਿਦਾਇਗੀ
ਪ੍ਰੋ. ਬਡੂੰਗਰ ਨੇ ਵਿਦਿਆਰਥੀਆਂ ਨੂੰ ਮੂਲ ਮੰਤਰ ਦੇ ਅਰਥਾਂ ਦੀ ਵਿਆਖਿਆ ਕਰਕੇ ਪ੍ਰੇਰਿਆ
ਪਟਿਆਲਾ 30 ਮਈ ()
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਬੈਂਚੂਲਰ ਆਫ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦਾ ਤਿੰਨ ਸਾਲਾਂ ਕੋਰਸ ਕਰ ਰਹੇ ਸਿਖਿਆਰਥੀਆਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਟ੍ਰੇਨਿੰਗ ਮੁਕੰਮਲ ਹੋਣ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸਿਖਿਆਰਥੀਆਂ ਨੂੰ ਪ੍ਰੇਰਨਾ ਦੇਣ ਲਈ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡਾਇਰੈਕਟਰ ਡਾ. ਚਮਕੌਰ ਸਿੰਘ ਸਮੇਤ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਪੁੱਜੇ ਹੋਏ ਸਨ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੱਚਿਆਂ ਨੂੰ ਟ੍ਰੇਨਿੰਗ ਪੂਰੀ ਕੀਤੇ ਜਾਣ ਦੀ ਵਧਾਈ ਦਿੰਦਿਆਂ ਪ੍ਰੇਰਨਾ ਦਿੱਤੀ ਕਿ ਕੁਸ਼ਲ ਪ੍ਰਬੰਧਕ ਬਣਨ ਲਈ ਗੁਰਦੁਆਰਾ ਮੈਨੇਜਮੈਂਟ ਕੋਰਸ ਸਹਾਈ ਹੋਵੇਗਾ ਅਤੇ ਗੁਰਸਿੱਖੀ ਜੀਵਨ ਜਾਂਚ ਦੇ ਨਾਲ-ਨਾਲ ਬੌਧਿਕ ਗਿਆਨ ਦੀ ਪ੍ਰਾਪਤੀ ਵੀ ਹੁੰਦੀ ਹੈ। ਪ੍ਰੋ. ਬਡੂੰਗਰ ਨੇ ਵਿਦਿਆਰਥੀਆਂ ਨੂੰ ਮੂਲ ਮੰਤਰ ਦੇ ਅਰਥਾਂ ਦੀ ਵਿਆਖਿਆ ਕੀਤੀ ਅਤੇ ਗੁਰਸਿੱਖੀ ਜੀਵਨ ਬਾਰੇ ਗੁਰਬਾਣੀ ਦੇ ਪ੍ਰਮਾਣਾਂ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਸਾਰੇ ਪ੍ਰਬੰਧਕ ਅਤੇ ਮੁਲਾਜ਼ਮ ਸੇਵਾਵਦਾਰ ਹੀ ਹਨ ਅਤੇ ਸਾਰਿਆਂ ਨੂੰ ਸੇਵਾ ਭਾਵਨਾ ਨਾਲ ਗੁਰੂ ਘਰਾਂ ਦੀ ਡਿਊਟੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਡਾ. ਸਤਿੰਦਰ ਸਿੰਘ, ਮੈਡਮ ਹਰਮੀਤ ਕੌਰ ਤੋਂ ਇਲਾਵਾ ਕੋਰਸੀ ਵਿਦਿਆਰਥੀ ਸ਼ਾਮਲ ਸਨ। ਅੰਤ ਵਿਚ ਡਾਇਰੈਕਟਰ ਚਮਕੌਰ ਸਿੰਘ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਧਾਰਮਕ ਪੁਸਤਕਾਂ ਦਾ ਸੈਟ ਵੀ ਭੇਂਟ ਕੀਤਾ ਗਿਆ।

Advertisement
Advertisement
Advertisement
Advertisement
Scroll to Top