Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 10:26 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 30 May, 2024, 08:48 PM

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਸੰਗਰੂਰ, 30 ਮਈ –
ਸ਼੍ਰੀ ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੀ.ਐੱਸ. ਸੇਖੋਂ, ਸਿਵਲ ਜੱਜ (ਸੀਨੀਅਰ ਡਵੀਜ਼ਨ) ਵੀ ਹਾਜ਼ਰ ਸਨ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਪਰਿਸਰ ਸਮੇਤ ਰਸੋਈ ਘਰ, ਈ-ਮੁਲਾਕਾਤ ਸਿਸਟਮ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਅੰਦਰ ਸਾਫ਼—ਸਫਾਈ ਅਤੇ ਬੰਦੀਆਂ ਨੂੰ ਦਿੱਤੇ ਜਾਂਦੇ ਖਾਣੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸ੍ਰੀਮਤੀ ਦਲਜੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੀ.ਐੱਸ. ਸੇਖੋਂ, ਸੀ.ਜੇ. (ਸੀਨੀਅਰ ਡਵੀਜ਼ਨ) ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਸੰਗਰੂਰ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ ਅਤੇ ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।



Scroll to Top