Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 10:17 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਸਪੈਸ਼ਲ ਜਨਰਲ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐਸ.ਐਸ.ਪੀਜ਼ ਨੇ ਲਿਆ ਮੀਟਿੰਗ ’ਚ ਹਿੱਸਾ

ਸੰਗਰੂਰ, 31 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਜ਼ਿਲਿ੍ਹਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐਸ.ਐਸ.ਪੀਜ਼ ਸਮੇਤ ਸਮੂਹ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਜਨਰਲ ਆਬਜ਼ਰਵਰ ਦਿਨੇਸ਼ਨ ਐਚ., ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ, ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ, ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੀ ਮੌਜੂਦ ਸਨ ਜਦਕਿ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਤੇ ਐਸ.ਐਸ.ਪੀ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਡਾ. ਪੱਲਵੀ ਤੇ ਐਸ.ਐਸ.ਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਦਿਆਂ ਜ਼ਿਲਿ੍ਹਆਂ ਵਿੱਚ 1 ਜੂਨ ਨੂੰ ਵੋਟਿੰਗ ਮੌਕੇ ਤੇ ਵੋਟਾਂ ਦੀ ਗਿਣਤੀ ਲਈ 4 ਜੂਨ ਨੂੰ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਸਪੈਸ਼ਲ ਜਨਰਲ ਆਬਜ਼ਰਵਰ ਨੇ ਪੋÇਲੰਗ ਸਟੇਸ਼ਨਾਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ, ਚੋਣ ਅਮਲੇ ਦੀ ਤਾਇਨਾਤੀ, ਈ.ਵੀ.ਐਮ ਦੀ ਸੁਰੱਖਿਆ, ਚੌਕਸੀ ਲਈ ਕਾਰਜਸ਼ੀਲ ਵੱਖ-ਵੱਖ ਟੀਮਾਂ ਨੂੰ ਵਧੇਰੇ ਮੁਸਤੈਦ ਕਰਨ, ਸੁਰੱਖਿਆ ਵਿਵਸਥਾਵਾਂ, ਸੀਨੀਅਰ ਸਿਟੀਜ਼ਨ, ਦਿਵਿਆਂਗਜਨਾਂ ਦੀਆਂ ਸੁਵਿਧਾਵਾਂ, ਸੈਕਟਰ ਅਫ਼ਸਰਾਂ, ਟਰਾਂਸਪੋਰਟੇਸ਼ਨ ਪ੍ਰਬੰਧਾਂ, ਨਸ਼ਿਆਂ ਤੇ ਨਗਦੀ ਦੀ ਬਰਾਮਦਗੀ, ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੀਤੀ ਕਾਰਵਾਈ, ਰੈਂਡਮਾਈਜੇਸ਼ਨ ਤੇ ਸਿਖਲਾਈ ਪ੍ਰਕਿਰਿਆਵਾਂ, ਚੋਣ ਅਮਲੇ ਦੀ ਰਵਾਨਗੀ, ਸਟਰੌਂਗ ਰੂਮਾਂ, ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਆਦਿ ਬਾਰੇ ਵਿਸਤ੍ਰਿਤ ਜਾਇਜ਼ਾ ਲਿਆ। ਉਨ੍ਹਾਂ ਲੋਕ ਸਭਾ ਹਲਕੇ ਵਿੱਚ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦੇ ਹੋਏ ਸ਼ਾਂਤਮਈ ਤੇ ਸੁਰੱਖਿਆ ਚੋਣਾਂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਹਲਕੇ ਵਿੱਚ ਕੀਤੇ ਪ੍ਰਬੰਧਾਂ ਬਾਰੇ ਸਪੈਸ਼ਲ ਜਨਰਲ ਆਬਜ਼ਰਵਰ ਨੂੰ ਜਾਣੂ ਕਰਵਾਉਂਦੇ ਹੋਏ ਵਿਸ਼ਵਾਸ ਦਿਵਾਇਆ ਕਿ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।

Advertisement
Advertisement
Advertisement
Advertisement
Scroll to Top