Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,

ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,

ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,
-ਗਰਮੀ ਲੂਅ ਦੌਰਾਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਆਰਾਮ ਦੇਣ ‘ਤੇ ਜ਼ੋਰ ਦਿੱਤਾ
ਪਟਿਆਲਾ, 31 ਮਈ:
ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਅਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਸ੍ਰੀ ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ ਫੇਰੀ ਦੌਰਾਨ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਮੁੱਖ ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ।
ਲੋਕ ਸਭਾ ਚੋਣਾਂ ਲਈ ਪਟਿਆਲਾ ਲਈ ਤਾਇਨਾਤ ਤਿੰਨੋ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਸੀਨੀਅਰ ਪੁਲਿਸ ਕਪਤਾਨ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਹੋਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋਰੀਆ, ਖਰਚਾ ਨਿਗਰਾਨ ਮੀਤੂ ਅਗਰਵਾਲ, ਪੁਲਿਸ ਅਬਜ਼ਰਵਰ ਆਮਿਰ ਜਾਵੇਦ, ਡੀਸੀ ਸ਼ੌਕਤ ਅਹਿਮਦ ਪੈਰੇ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਸਪੈਸ਼ਲ ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਾਂ ਪੈਣ ਦੇ ਸਮੇਂ ਦੌਰਾਨ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਮੁਫ਼ਤ, ਨਕਦੀ ਅਤੇ ਸ਼ਰਾਬ ਦੀ ਵੰਡ ‘ਤੇ ਸਖ਼ਤ ਨਿਯੰਤਰਣ ਕਰਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਨਿਰਪੱਖ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਸ੍ਰੀ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ਼ਾਨਦਾਰ ਵਿਉਂਤਬੰਦੀ ਅਤੇ ਕਾਰਜਸ਼ੀਲ ਪਹੁੰਚ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਇਸ ਮੌਕੇ ਮੌਜੂਦ ਸਾਰੇ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਦੇ ਸਫਲ ਆਯੋਜਨ ਵਿੱਚ ਭਰੋਸਾ ਪ੍ਰਗਟਾਇਆ।
ਇਸ ਤੋਂ ਇਲਾਵਾ, ਚੱਲ ਰਹੀ ਗਰਮ ਲੂਅ ਦੇ ਮੱਦੇਨਜ਼ਰ, ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ ‘ਤੇ ਗਰਮੀ ਨਾਲ ਸਬੰਧਤ ਕਿਸੇ ਵੀ ਸਿਹਤ ਸਮੱਸਿਆ ਦੇ ਹੱਲ ਲਈ ਛਾਂਦਾਰ ਵੇਟਿੰਗ ਏਰੀਆ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਡਾਕਟਰੀ ਸਹਾਇਤਾ ਦੀ ਸਹੂਲਤ ਵਰਗੇ ਪੁਖਤਾ ਪ੍ਰਬੰਧ ਕੀਤੇ ਜਾਣ।
ਡੀ.ਸੀ. ਸ਼ੌਕਤ ਅਹਿਮਦ ਪਰੇ ਨੇ 1 ਜੂਨ, 2024 ਨੂੰ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਐਸਐਸਪੀ ਵਰੁਣ ਸ਼ਰਮਾ ਨੇ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਏ.ਡੀ.ਸੀਜ ਕੰਚਨ ਅਤੇ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top