Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 1:06 am

+91 90915 01313 , +91 90916 01313

punjabbanni@gmail.com
punjabbani@yahoo.com

ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ

ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ

ਸੁਰੱਖਿਆ ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ
-ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ 28, 29 ਤੇ 30 ਮਈ ਨੂੰ ਪੈਣਗੀਆਂ ਵੋਟਾਂ
ਪਟਿਆਲਾ, 27 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟ ਨੂੰ ਕੀਮਤੀ ਜਾਣਦੇ ਹੋਏ ਹਰੇਕ ਯੋਗ ਵੋਟਰ ਦੀ ਵੋਟ ਪੁਆਉਣੀ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਚੋਣ ਡਿਊਟੀ ‘ਤੇ ਸੁਰੱਖਿਆ ਲਈ ਤਾਇਨਾਤ ਪੁਲਿਸ ਅਮਲੇ ਦੀ ਵੋਟ 28, 29 ਅਤੇ 30 ਮਈ ਨੂੰ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਨਾਭਾ ਰੋਡ ਵਿਖੇ ਪੋਸਟਲ ਵੋਟਿੰਗ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੱਥੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਹ ਵੋਟਾਂ ਪੁਆਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਸੁਰੱਖਿਆ ਅਮਲਾ, ਜੋ ਕਿ ਚੋਣ ਡਿਊਟੀ ‘ਤੇ ਤਾਇਨਾਤ ਹੈ, ਦੇ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਉਚਿਤ ਪ੍ਰਬੰਧ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਜਰੂਰੀ ਸੇਵਾਵਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਸਮੇਤ ਮੀਡੀਆ ਕਰਮੀ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਚੁੱਕੇ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਹਲਕਾ ਪਟਿਆਲਾ-13 ਲਈ ਦਿਵਿਆਂਗਜਨਾਂ, ਬਜ਼ੁਰਗਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਉਚੇਚੇ ਯਤਨ ਕਰ ਰਿਹਾ ਹੈ ਅਤੇ ਇਸੇ ਤਹਿਤ ਪਛਾਣ ਕੀਤੇ ਬਜ਼ੁਰਗਾਂ ਤੇ ਦਿਵਿਆਂਗਜਨਾਂ ਦੀਆਂ ਵੋਟਰਾਂ ਵੀ ਘਰ-ਘਰ ਜਾ ਕੇ ਪੁਆਈਆਂ ਗਈਆਂ ਹਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ।

Advertisement
Advertisement
Advertisement
Advertisement
Scroll to Top