Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:15 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ

ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ

ਚੰਡੀਗੜ੍ਹ, 7 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸੰਬੋਧਨ ਕਰਦਿਆਂ ਕਹੀ।

ਮੀਤ ਹੇਅਰ ਨੇ ਸੂਬਾ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਉਂਦਿਆਂ ਕਿਹਾ ਕਿ ਪਹਿਲੇ ਛੇ ਮਹੀਨਿਆਂ ਵਿੱਚ ਹੀ ਉਹ ਵੱਡੇ ਕੰਮ ਕਰ ਦਿੱਤੇ ਜੋ ਪਿਛਲੀਆਂ ਸਰਕਾਰਾਂ ਨੇ ਪੰਜ ਸਾਲ ਦੌਰਾਨ ਵੀ ਨਹੀਂ ਕਰਦੀਆਂ।ਪੰਜਾਬ ਵਿੱਚ ਪਹਿਲਾਂ ਵੋਟਾਂ ਵਾਲੇ ਸਾਲ ਹੀ ਥੋੜ੍ਹੇ ਬਹੁਤੇ ਕੰਮ ਕੀਤੇ ਜਾਂਦੇ ਸਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਛੇ ਮਹੀਨਿਆਂ ਵਿੱਚ ਹੀ 600 ਯੂਨਿਟ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕ, ਨਾਜਾਇਜ਼ ਕਬਜ਼ੇ ਛੁਡਵਾਏ, 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣਾ, 26000 ਤੋਂ ਵੱਧ ਸਰਕਾਰੀ ਨੌਕਰੀਆਂ, ਇਕ ਵਿਧਾਇਕ, ਇਕ ਪੈਨਸ਼ਨ ਜਿਹੇ ਵੱਡੇ ਫ਼ੈਸਲੇ ਕੀਤੇ।ਆਉਣ ਵਾਲੇ ਸਮੇਂ ਵਿੱਚ 150 ਜਨਤਕ ਖੱਡਾਂ ਤੇ 100 ਕਮਰਸ਼ੀਅਲ ਖੱਡਾਂ ਤੋਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣ ਦਾ ਟੀਚਾ ਹੈ। ਪੰਜਾਬ ਵਿੱਚ ਰੋਜ਼ਾਨਾ ਮਜ਼ਦੂਰਾਂ ਨੂੰ ਰੇਤੇ ਦੀ ਭਰਾਈ ਲਈ ਚੰਗੇ ਪੈਸੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਦਿੱਤੇ ਕਮਰਸ਼ੀਅਲ ਖੱਡਾਂ ਦੇ ਠੇਕੇ ਜਲਦ ਖਤਮ ਹੋਣਗੇ। ਸੂਬਾ ਸਰਕਾਰ 100 ਕਮਰਸ਼ੀਅਲ ਖੱਡਾਂ ਤੋਂ ਵੀ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਆਮ ਲੋਕਾਂ ਨੂੰ ਰੇਤਾ ਮਿਲਣ ਲੱਗੇਗਾ। ਹੁਣ 32 ਜਨਤਕ ਖੱਡਾਂ ਤੋਂ ਲੋਕਾਂ ਨੂੰ ਟਰੈਕਟਰ-ਟਰਾਲੀ ਰਾਹੀਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲ ਰਿਹਾ ਹੈ। ਇਹ ਜਨਤਕ ਖੱਡਾਂ ਦੀ ਗਿਣਤੀ ਵੀ 150 ਕਰਨ ਦਾ ਟੀਚਾ ਹੈ।ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਵਿਖੇ ਜਨਤਕ ਖੱਡ ਦਾ ਉਦਘਾਟਨ ਕੀਤਾ ਗਿਆ, ਉੱਥੋਂ ਰੋਜ਼ਾਨਾ 200 ਟਰਾਲੀ ਲੋਕ ਭਰ ਕੇ ਜਾ ਰਹੇ ਹਨ। ਇਸ ਨਾਲ ਕਿਰਤੀਆਂ ਨੂੰ ਵੀ ਦਿਨ ਵਿੱਚ ਚੰਗੀ ਕਮਾਈ ਹੁੰਦੀ ਹੈ। ਪੰਜਾਬ ਵਿੱਚ ਇਸ ਫ਼ੈਸਲੇ ਨਾਲ ਕਹੀਆਂ-ਬੱਠਲਾਂ ਨਾਲ ਰੇਤੇ ਦੀ ਟਰਾਲੀ ਭਰਨ ਵਾਲੀ ਲੇਬਰ ਨੂੰ ਵੱਡਾ ਫ਼ਾਇਦਾ ਹੋਇਆ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ਼ ਹੈ ਅਤੇ ਵਿਰੋਧੀਆਂ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਬਦਨਾਮ ਕਰ ਰਹੇ ਹਨ ਹਾਲਾਂਕਿ ਕਰਾਈਮ ਰੇਟ ਦੇ ਮਾਮਲੇ ਵਿੱਚ ਪੰਜਾਬ 17ਵੇਂ ਸਥਾਨ ਉੱਤੇ ਹੈ। ਉਨ੍ਹਾਂ ਕੌਮੀ ਅਪਰਾਧਕ ਰਿਕਾਰਡ ਦੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਸੂਬਿਆਂ ਵਿੱਚ ਅਪਰਾਧ ਦੀ ਦਰ ਬਹੁਤ ਜ਼ਿਆਦਾ ਹੈ।

ਮੀਤ ਹੇਅਰ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੇ ਕਾਂਗਰਸੀ ਵਿਧਾਇਕ ਪੰਜਾਬ ਨੂੰ ਬਿਨਾਂ ਕਿਸੇ ਕਾਰਨ ਤੇ ਤੱਥ ਤੋਂ ਬਦਨਾਮ ਕਰਨ ਦਾ ਇਕ ਵੀ ਮੌਕਾ ਨਹੀਂ ਛੱਡਦੇ ਪਰ ਉਨ੍ਹਾਂ ਦੀ ਹੀ ਪਾਰਟੀ ਨੇ ਹੀ ਪੰਜਾਬ ਵਿੱਚ 8 ਵਾਰ ਰਾਸ਼ਟਰਪਤੀ ਰਾਜ ਲਗਾਇਆ, ਦਿੱਲੀ ਵਿੱਚ ਸਿੱਖ ਕਤਲੇਆਮ ਅਤੇ ਪੰਜਾਬ ਵਿੱਚ ਕਾਲਾ ਦੌਰ ਲਿਆਂਦਾ।ਪੰਜਾਬ ਵਿੱਚ ਗੈਂਗਸਟਰ ਕਲਚਰ ਪਿਛਲੀਆਂ ਸਰਕਾਰਾਂ ਦੀ ਦੇਣ ਹੈ।

Advertisement
Advertisement
Advertisement
Advertisement
Scroll to Top