Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:17 pm

+91 90915 01313 , +91 90916 01313

punjabbanni@gmail.com
punjabbani@yahoo.com

ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ

ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ

ਲੂ ਤੋਂ ਬਚਾਅ ਲਈ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ

ਹੀਟ ਵੇਵ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ: ਡੀ.ਸੀ. ਜਤਿੰਦਰ ਜੋਰਵਾਲ

ਸਂਗਰੂਰ, 28 ਮਈ:
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਅਤੇ ਬਚਾਅ ਲਈ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਤਹਿਤ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕਾਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ।

Advertisement
Advertisement
Advertisement
Advertisement
Scroll to Top