Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ

ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ

ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ : ਡਾ. ਗੁਰਪ੍ਰੀਤ ਮਾਨ

ਵਿਧਾਇਕ ਪਠਾਣਮਾਜਰਾ ਨੇ ਡਾ. ਬਲਬੀਰ ਦੇ ਹੱਕ ਵਿੱਚ ਕਰਵਾਈ ਰਿਕਾਡ ਤੋੜ ਚੋਣ ਰੈਲੀ

ਸੈਂਕੜੇ ਪਰਿਵਾਰ ਆਮ ਆਦਮੀ ਚ ਸ਼ਾਮਿਲ

ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਹੋਈ ਇਤਿਹਾਸਕ ਰੈਲੀ ਨੂੰ ਡਾਕਟਰ ਗੁਰਪ੍ਰੀਤ ਕੌਰ ਨੇ ਕੀਤਾ ਸੰਬੋਧਨ

ਪੰਜਾਬ ‘ਚ ਹੁਣ ਅਕਾਲੀ ਦਲ ਨਹੀਂ ਖਾਲੀਦਲ ਦੇ ਨਾਮ ਨਾਲ ਜਾਣਿਆ ਜਾਵੇਗਾ : ਡਾ. ਬਲਬੀਰ ਸਿੰਘ

ਸਨੌਰ, ਪਟਿਆਲਾ 29 ਮਈ () – ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਵੀਰ ਸਿੰਘ ਦੇ ਹੱਕ ਵਿੱਚ ਜੌੜੀਆਂ ਸੜਕਾਂ ਵਿਖੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰੇਕ ਉਮੀਦਵਾਰ ਨੂੰ ਆਮ ਆਦਮੀ ਵੱਲੋਂ ਵੱਡੇ ਫਰਕ ਨਾਲ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ ਤਾਂ ਜੋ ਉਹਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ
ਬਾਦਲ ਪਰਿਵਾਰ ਨੇ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਜਿਸ ਨਾਲ ਬਾਦਲ ਪਰਿਵਾਰ ਦੀ ਰਾਜਨੀਤੀ ਆਖਰੀ ਪੰਨੇ ਤੇ ਖ਼ਤਮ ਹੋਣ ਜਾ ਰਹੀ ਹੈ

ਇਸ ਮੌਕੇ ਹਜ਼ਾਰਾਂ ਦੀ ਗਿਣਤੀ ਇੱਕਠੇ ਹੋਏ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸੱਤਾ ਬਦਲਣ ਲਈ ਤਿਆਰ ਹੋ ਜਾਓ।
ਉਹਨਾਂ ਕਿਹਾ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਇਸ ਲਈ ਭੱਜ ਗਏ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਉਹਨਾਂ ਦੀ ਬੁਰੀ ਤਰ੍ਹਾਂ ਹਾਰ ਹੋਣੀ ਹੈ ਪਰ ਮੇਰੀ ਗੱਲ ਨੂੰ ਯਾਦ ਰੱਖਿਓ ਹਰਸਿਮਰਤ ਕੌਰ ਬਾਦਲ ਵੀ ਬਠਿੰਡਾ ਤੋਂ ਹਾਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਯੋਜਿਤ ਕਰਵਾਈ ਗਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਆਮ ਲੋਕਾਂ ਦਾ ਆਪਣਾ ਉਮੀਦਵਾਰ ਹੈ ਤੇ ਇਸਦਾ ਸਬੂਤ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਮਿਲ ਜਾਵੇਗਾ। ਉਹਨਾਂ ਕਿਹਾ ਕਿ ਪੂਰੇ ਭਾਰਤ ਵਿੱਚ ਵੱਖ ਵੱਖ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗੂੰਜ ਸੁਣਾਈ ਦੇ ਰਹੀ ਹੈ ਜਦੋਂ ਕਿ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਤਾਂ ਲੋਕਾਂ ਵੱਲੋਂ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਡਾਕਟਰ ਬਲਵੀਰ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੈਲੀ ਵਿੱਚ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਵਿਧਾਨ ਸਭਾ ਹਲਕਾ ਸਨੌਰ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਦੇ ਹੱਕ ਵਿੱਚ ਹੁਣ ਤੱਕ ਕੀਤੀਆਂ ਗਈਆਂ ਮੀਟਿੰਗਾਂ, ਚੋਣ ਜਲਸੇ, ਚੋਣ ਰੈਲੀਆਂ ਸਭ ਤੋਂ ਜਿਆਦਾ ਉਤਸਾਹਿਤ ਰਹੀਆਂ ਹਨ ।
ਰੈਲੀ ਉਪਰੰਤ ਡਾਕਟਰ ਗੁਰਪ੍ਰੀਤ ਕੌਰ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਹਾਜ਼ਰੀ ਵਿੱਚ ਸੈਂਕੜੇ ਮੋਟਰਸਾਈਕਲ, ਗਡੀਆਂ ਦੇ ਕਾਫਲੇ ਨਾਲ ਜੌੜੀਆਂ ਸੜਕਾਂ ਤੋਂ ਨੈਣ ਕਲਾਂ, ਬਹਿਲ, ਪੰਜੇਟਾ, ਭੁਨਰਹੇੜੀ, ਮੀਰਾਂ ਪੁਰ, ਦੇਵੀਗੜ੍ਹ ਤੱਕ ਰੋਡ ਸ਼ੋ ਕਿਤਾ ਗਿਆ। ਇਸ ਮੌਕੇ ਲੋਕਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਫੁੱਲਾਂ ਦੀ ਵਰਖਾ ਕਰਕੇ ਡਾ. ਗੁਰਪ੍ਰੀਤ ਦਾ ਭਰਮਾਂ ਸਵਾਗਤ ਕੀਤਾ ਗਿਆ ।
ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਧਰਮਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡਾਕਟਰ ਬਲਬੀਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ, ਚੇਅਰਮੈਨ ਵੇਅਰਹਾਊਸ ਇੰਦਰਜੀਤ ਸੰਧੂ , ਤੇਜਿੰਦਰ ਮਹਿਤਾ ਜ਼ਿਲ੍ਹਾ ਪ੍ਰਧਾਨ, ਸ਼ਵਿੰਦਰ ਕੌਰ ਧੰਜੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬੀਬਾ ਸੀਮਰਨਜੀਤ ਕੌਰ ਪਠਾਨਮਾਜਰਾ, ਹਰਪਾਲ ਜੁਨੇਜਾ, ਦਲਵੀਰ ਸਿੰਘ ਗਿੱਲ, ਹਰਜਸ਼ਨ ਪਠਾਣਮਾਜਰਾ, ਗੁਰਬਚਨ ਸਿੰਘ ਵਿਰਕ, ਬਲਦੇਵ ਸਿੰਘ ਦੇਵੀਗੜ੍ਹ, ਅਮਰ ਸੰਘੇੜਾ ਯੂਥ ਪ੍ਰਧਾਨ ਹਲਕਾ ਸਨੌਰ, ਹੈਪੀ ਪਹਾੜੀ ਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਪ੍ਰਬੰਧਕ, ਵਲੰਟੀਅਰ ਮੋਜੂਦ ਸਨ।

Advertisement
Advertisement
Advertisement
Advertisement
Scroll to Top