Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:20 am

+91 90915 01313 , +91 90916 01313

punjabbanni@gmail.com
punjabbani@yahoo.com

4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ - ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ

4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ - ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ

4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਰੂਟ ਜਾਰੀ – ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ

ਸੰਗਰੂਰ, 3 ਜੂਨ –
ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੀ ਸੁਵਿਧਾ ਲਈ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਬਦਲਵਾਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਵਾਲੇ ਪਾਸਿਓ ਧੂਰੀ ਅਤੇ ਸੰਗਰੂਰ ਵਿਖੇ ਆਉਣ ਵਾਲੇ ਭਾਰੀ ਵਾਹਨਾਂ ਲਈ ਬਦਲਵੇਂ ਰੂਟ ਵਜੋਂ ਗਰੇਵਾਲ ਚੌਂਕ ਤੋਂ ਵਾਇਆ ਅਮਰਗੜ੍ਹ ਤੋਂ ਬਾਗੜੀਆਂ ਤੋਂ ਛੀਂਟਾਵਾਲਾ ਵਾਇਆ ਭਲਵਾਨ ਹੁੰਦੇ ਹੋਏ ਸੰਗਰੂਰ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੰਗਰੂਰ ਵਾਲੇ ਪਾਸਿਓ ਮਾਲੇਰਕੋਟਲਾ ਵਿਖੇ ਜਾਣ ਵਾਲੇ ਵਾਹਨ ਚਾਲਕ ਮੈਕਸ ਆਟੋ ਤੋਂ ਨਾਨਕਿਆਨਾ ਸਾਹਿਬ ਚੌਂਕ ਤੋਂ ਭਲਵਾਨ, ਬਾਗੜੀਆਂ ਰਾਹੀਂ ਜਾਣਗੇ।
ਉਨ੍ਹਾਂ ਇਹ ਵੀ ਦਸਿਆ ਕਿ ਧੂਰੀ ਤੋਂ ਮਲੇਰਕੋਟਲਾ ਜਾਣ ਵਾਲੇ ਵਾਹਨ, ਧੂਰੀ ਮਲੇਰਕੋਟਲਾ ਬਾਈਪਾਸ ਤੋਂ ਮੀਮਸਾਂ, ਬਾਗੜੀਆਂ ਤੋਂ ਹੁੰਦੇ ਹੋਏ ਮਲੇਰਕੋਟਲਾ ਵਿਖੇ ਪੁੱਜਣਗੇ।

Advertisement
Advertisement
Advertisement
Advertisement
Scroll to Top