ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਭਲਕੇ ਹੋਵੇਗਾ ਧਾਰਮਕ ਸਮਾਗਮ : ਮੈਨੇਜਰ
ਪਟਿਆਲਾ 4 ਜੂਨ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ, ਜਿਨ੍ਹਾਂ ਦੇ ਭੋਗ ਭਲਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਵਿਚ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨੇ ਸਾਂਝੀ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਆਰੰਭਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਮੂਹ ਸਟਾਫ ਮੈਂਬਰ ਆਦਿ ਨੇ ਸਿਰ ’ਤੇ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕੀਤੀ ਕਿਉਂਕਿ ਪੰਜ ਸਿੰਘ ਸਾਹਿਬ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਆਦੇਸ਼ਾਂ ’ਤੇ ਜੂਨ 1984 ਘੱਲੂਘਾਰਾ ਦੁਖਾਂਤ ’ਤੇ ਸਿੱਖ ਕੌਮ ਨੂੰ ਆਦੇਸ਼ ਸਨ ਕਿ ਜੂਨ 1984 ਘੱਲੂਘਾਰਾ ਸਿੱਖ ਕੌਮ ਨੂੰ ਦਿੱਤਾ ਅਜਿਹਾ ਜਖ਼ਮ ਹੈ, ਜੋ ਅੱਜ ਸਿੱਖ ਮਨਾਂ ਅੰਦਰ ਨਾਸੂਰ ਬਣਿਆ ਪਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹਕੂਮਤ ਨੇ ਅਜਿਹਾ ਬਿਰਤਾਂਤ ਸਿਰਜਿਆ, ਜਿਸ ਨਾਲ ਸਿੱਖਾਂ ਦਾ ਮੁਕੱਦਸ ਅਸਥਾਨ ਢਹਿ ਢੇਰ ਕਰ ਦਿੱਤਾ ਗਿਆ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਬੇਦੋਸ਼ ਸਿੰਘਾਂ ਅਤੇ ਸਿੰਘਣੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਸਿੱਖ ਕੌਮ ਅੰਦਰ ਜੂਨ 1984 ਘੱਲੂਘਾਰਾ ਘਟਨਾ ਦਾ ਵੱਡਾ ਰੋਸ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁੱਲਾ ਨਹੀਂ ਸਕਦੀ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਜੋਗਾ ਸਿੰਘ, ਸਰਬਜੀਤ ਸਿੰਘ, ਵਰਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸੰਗਤ ਆਦਿ ਹਾਜ਼ਰ ਸਨ।