Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:12 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਪਟਿਆਲਾ, 5 ਜੂਨ () : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਮੈਡਮ ਰੁਪਿੰਦਰਜੀਤ ਚਾਹਲ ਨੇ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਦੇ ਵਿਹੜੇ ਵਿੱਚ ਪਿੱਪਲ, ਬੋਹੜ ਅਤੇ ਨਿੰਮ (ਤ੍ਰਿਵੇਣੀ) ਦੇ ਬੂਟੇ ਲਗਾਏ।
ਇਸ ਮੌਕੇ ਮੈਡਮ ਨਵਦੀਪ ਗਿੱਲ, ਸੀ.ਜੇ.ਐਮ, ਪਟਿਆਲਾ, ਸ੍ਰੀ ਅਤੁਲ ਕੰਬੋਜ, ਸਿਵਲ ਜੱਜ (ਸੀਨੀਅਰ ਡੀਵੀਜਨ), ਪਟਿਆਲਾ ਅਤੇ ਮੈਡਮ ਮੰਨੀ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਵੀ ਮੋਰਿੰਗਾ ਓਲੀਫੇਰਾ, ਨਿੰਮ ਆਦਿ ਦੇ ਰੁੱਖ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ।
ਮੈਡਮ ਅਰੋੜਾ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਵੱਡੀ ਗਿਣਤੀ ‘ਚ ਰੁੱਖਾਂ ਦੀ ਕਟਾਈ ਨਾਲ ਪ੍ਰਦੂਸ਼ਣ ਦੇ ਪੱਧਰ ‘ਚ ਵਾਧਾ ਸਾਡੇ ਮੌਸਮ ‘ਚ ਅਸੰਤੁਲਨ ਪੈਦਾ ਕਰ ਰਿਹਾ ਹੈ, ਜਿਸ ਨਾਲ ਸਾਡੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ। ਇਸ ਮੌਕੇ ਸ. ਪਰਮਜੀਤ ਸਿੰਘ, ਪੀ.ਐਲ.ਵੀ., ਸ਼. ਗੁਰਕੀਰਤ ਸਿੰਘ, ਪੀ.ਐਲ.ਵੀ. ਅਤੇ ਸ਼. ਜਸਪਾਲ ਸਿੰਘ, ਪੀ.ਐਲ.ਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦਾ ਸਟਾਫ ਵੀ ਹਾਜ਼ਰ ਸੀ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਅਜੀਤ ਨਗਰ, ਪਟਿਆਲਾ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਪਟਿਆਲਾ, ਅਤੇ ਤ੍ਰਿਕੋਣਾ ਪਾਰਕ ਮਾਡਲ ਟਾਊਨ, ਪਟਿਆਲਾ ਦੇ ਸਾਹਮਣੇ ਨਿੰਮ, ਪਿੱਪਲ ਅਤੇ ਬੋਹੜ ਦੇ ਬੂਟੇ ਵੀ ਲਗਾਏ ਗਏ।
ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੇ ਸਹਿਯੋਗ ਨਾਲ ਜੁਡੀਸ਼ੀਅਲ ਕੋਰਟ ਕੰਪਲੈਕਸ, ਸਮਾਣਾ, ਸ੍ਰੀ ਗੁਰੂ ਤੇਗ ਬਹਾਦਰ ਨਗਰ ਨਾਭਾ ਅਤੇ ਰਾਜਪੁਰਾ ਸ਼ਹਿਰ ਵਿਖੇ ਵੀ ਬੂਟੇ ਲਗਾਏ ਗਏ।

Advertisement
Advertisement
Advertisement
Advertisement
Scroll to Top